image caption:

ਚੇੱਨਈ ਨੇ ਚੌਥੀ ਵਾਰ ਕੀਤਾ IPL ਦੇ ਖਿਤਾਬ ‘ਤੇ ਕਬਜ਼ਾ

 ਚੇੱਨਈ ਸੁਪਰ ਕਿੰਗਜ਼ ਨੇ ਇੱਕ ਵਾਰ ਫਿਰ IPL ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਚੇੱਨਈ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਚੌਥੀ ਵਾਰ IPL ਦੀ ਟਰਾਫੀ ਆਪਣੇ ਨਾਮ ਕੀਤੀ। ਪਿਛਲੇ ਆਈਪੀਐਲ ਵਿੱਚ CSK ਪਲੇਆਫ ਵਿੱਚ ਵੀ ਨਹੀਂ ਪਹੁੰਚ ਸਕੀ ਸੀ ਅਤੇ ਹੁਣ ਚੈਂਪੀਅਨ ਬਣ ਗਈ ਹੈ।
ਚੇੱਨਈ ਤੇ ਕੋਲਕਾਤਾ ਵਿਚਾਲੇ ਖੇਡਿਆ ਗਿਆ ਇਹ ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਸੀ। ਇਸ ਮੁਕਾਬਲੇ ਵਿੱਚ ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਚੇੱਨਈ ਨੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ 193 ਦੌੜਾਂ ਦਾ ਸ਼ਾਨਦਾਰ ਸਕੋਰ ਬਣਾਇਆ ਅਤੇ ਬਾਅਦ ਵਿੱਚ ਕੋਲਕਾਤਾ ਦੀ ਬੱਲੇਬਾਜ਼ੀ ਨੂੰ ਪੂਰੀ ਤਰ੍ਹਾਂ ਢੇਰੀ ਕਰ ਦਿੱਤਾ।