image caption:

ਯੁਵਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਜਾਤੀਸੂਚਕ ਟਿੱਪਣੀਆਂ ਮਾਮਲੇ ਵਿਚ ਕੀਤਾ ਗਿ੍ਰਫਤਾਰ

 ਕ੍ਰਿਕਟਰ ਯੁਵਰਾਜ ਸਿੰਘ ਨੂੰ ਐਤਵਾਰ ਨੂੰ ਪੁਲਿਸ ਨੇ ਅਨੁਸੂਚਿਤ ਜਾਤੀਆਂ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦੇ ਲਈ ਗ੍ਰਿਫਤਾਰ ਕਰ ਲਿਆ। ਉਸ ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਹਾਂਸੀ ਵਿਖੇ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ, ਉਸਨੂੰ ਰਸਮੀ ਜ਼ਮਾਨਤ &lsquoਤੇ ਰਿਹਾਅ ਕਰ ਦਿੱਤਾ ਗਿਆ। ਯੁਵਰਾਜ ਉੱਤੇ ਪਿਛਲੇ ਸਾਲ ਰੋਹਿਤ ਸ਼ਰਮਾ ਨਾਲ ਲਾਈਵ ਚੈਟ ਵਿੱਚ ਯੁਜਵੇਂਦਰ ਚਹਿਲ ਦੀ ਜਾਤੀ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਹੈ।
ਹਾਂਸੀ ਪੁਲਿਸ ਦੇ ਡੀਐਸਪੀ ਵਿਨੋਦ ਸ਼ੰਕਰ ਨੇ ਦੱਸਿਆ ਕਿ ਕ੍ਰਿਕਟਰ ਯੁਵਰਾਜ ਸਿੰਘ ਨੂੰ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਪਹਿਲਾਂ ਵੀ ਦੋ ਵਾਰ ਜਾਂਚ ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਹਾਈ ਕੋਰਟ ਦੇ ਨਿਰਦੇਸ਼ਾਂ &lsquoਤੇ ਕਾਰਵਾਈ ਕਰਦਿਆਂ ਯੁਵਰਾਜ ਨੂੰ ਜ਼ਮਾਨਤ ਦੇ ਬਾਂਡ &lsquoਤੇ ਰਿਹਾਅ ਕਰ ਦਿੱਤਾ।