image caption:

ਬੰਬੇ ਹਾਈ ਕੋਰਟ ’ਚ ਆਰੀਅਨ ਖਾਨ ਦੀ ਜ਼ਮਾਨਤ ’ਤੇ ਸੁਣਵਾਈ ਟਲੀ

 ਮੁੰਬਈ,- ਬੰਬੇ ਹਾਈ ਕੋਰਟ ਨੇ ਅੱਜ ਸ਼ਾਹਰੁਖ ਖਾਨ ਦੇ ਪੁੱਤ ਦੀ ਜ਼ਮਾਨਤ ਦੇ ਮਾਮਲੇ &rsquoਚ ਸੁਣਵਾਈ ਅੱਗੇ ਪਾ ਦਿੱਤੀ ਹੈ। ਹੁਣ ਅਦਾਲਤ ਇਸ ਮਾਮਲੇ &rsquoਤੇ ਭਲਕੇ 27 ਅਕਤੂਬਰ ਨੂੰ ਦੁਪਹਿਰ ਢਾਈ ਵਜੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਅੱਜ ਬੰਬੇ ਹਾਈ ਕੋਰਟ ਵਿੱਚ ਕਰੂਜ਼ &rsquoਚੋਂ ਨਸ਼ਾ ਬਰਾਮਦਗੀ ਮਾਮਲੇ ਦੇ ਮੁਲਜ਼ਮ ਆਰੀਅਨ ਖ਼ਾਨ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ ਨਸ਼ੇੜੀ ਹੈ, ਸਗੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵੀ ਕਰਦਾ ਹੈ। ਏਜੰਸੀ ਨੇ ਇਹ ਵੀ ਦਾਅਵਾ ਕੀਤਾ ਕਿ ਆਰੀਅਨ ਖਾਨ ਅਤੇ ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਦਦਲਾਨੀ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਸਬੂਤਾਂ ਨਾਲ ਛੇੜਛਾੜ ਕਰ ਰਹੇ ਸਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਰਹੇ ਸਨ। ਦੂਜੇ ਪਾਸੇ ਆਰੀਅਨ ਖ਼ਾਨ ਦੇ ਵਕੀਲਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਐੱਨਸੀਬੀ ਦੇ ਅਧਿਕਾਰੀ ਸਮੀਰ ਵਾਨਖੇੜੇ ਤੇ ਕੁੱਝ ਸਿਆਸੀ ਹਸਤੀਆਂ ਵੱਲੋਂ ਇਕ ਦੂਜੇ &rsquoਤੇ ਲਗਾਏ ਜਾ ਰਹੇ ਦੋਸ਼ਾਂ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ। ਅੱਜ ਖਾਸ ਗੱਲ ਇਹ ਰਹੀ ਕਿ ਸ਼ਾਹਰੁਖ ਖਾਨ ਦੇ ਲੜਕੇ ਵਲੋਂ ਅੱਜ ਨਾਮੀਂ ਵਕੀਲ ਤੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਪੇਸ਼ ਹੋਏ।