image caption:

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ

 ਚੰਡੀਗੜ੍ਹ- ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦਈਏ ਕਿ ਰਣਜੀਤ ਬਾਵਾ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਇਸ ਗੱਲ ਦੀ ਜਾਣਕਾਰੀ ਰਣਜੀਤ ਬਾਵਾ ਨੇ ਆਪਣੀ ਸਨੈਪਚੈਟ 'ਤੇ ਇਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਇਸ ਪੋਸਟ ਤੋਂ ਬਾਅਦ ਰਣਜੀਤ ਬਾਵਾ ਨੂੰ ਉਨ੍ਹਾਂ ਦੇ ਫੈਨਜ਼ ਤੇ ਪੰਜਾਬੀ ਕਲਾਕਾਰ ਕੁਮੈਂਟ ਕਰਕੇ ਪਿਤਾ ਬਣਨ ਦੀਆਂ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਪਿਛਲੇ ਸਾਲ ਉਨ੍ਹਾਂ ਦਾ ਵਿਆਹ ਹੋਇਆ ਸੀ ਪਰ ਕੋਵਿਡ ਕਰਕੇ ਉਨ੍ਹਾਂ ਨੇ ਆਪਣੀ ਰਿਸ਼ੈਪਸ਼ਨ ਪਾਰਟੀ ਰੱਦ ਕਰ ਦਿੱਤੀ ਸੀ। ਰਣਜੀਤ ਬਾਵਾ ਨੇ ਆਪਣੇ ਵਿਆਹ ਦੀ ਹਾਲੇ ਤੱਕ ਕੋਈ ਵੀ ਤਸਵੀਰ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਨਹੀਂ ਕੀਤੀ ਹੈ ਪਰ ਆਪਣੇ ਪੁੱਤਰ ਦੀ ਨਿੱਕੀ ਜਿਹੀ ਝਲਕ ਉਨ੍ਹਾਂ ਨੇ ਆਪਣੇ ਸਨੈਪਚੈਟ 'ਤੇ ਜ਼ਰੂਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਨੰਨ੍ਹੇ ਬਾਵੇ ਦਾ ਹੱਥ ਆਪਣੇ ਪਿਤਾ ਰਣਜੀਤ ਬਾਵਾ ਦੇ ਹੱਥਾਂ 'ਚ ਨਜ਼ਰ ਆ ਰਿਹਾ ਹੈ।