image caption:

ਨਿਊਜ਼ੀਲੈਂਡ ਵਿਰੁੱਧ ਹਾਰਦਿਕ ਪਾਂਡਿਆ ਦੀ ਫਿਟਨੈਸ ਬਣੀ ਭਾਰਤ ਲਈ ਮੁਸ਼ਕਿਲ

 ਨਵੀਂ ਦਿੱਲੀ: ਟੀ-20 ਵਿਸ਼ਵ ਕੱਪ   'ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਨੂੰ ਐਤਵਾਰ ਨਿਊਜ਼ੀਲੈਂਡ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਦੇ ਸੈਮੀਫਾਈਨਲ 'ਚ ਪਹੁੰਚਣ ਦੀਆਂ ਸੰਭਾਵਨਾਵਾਂ ਦੇ ਲਿਹਾਜ਼ ਨਾਲ ਇਹ ਮੈਚ ਬਹੁਤ ਮਹੱਤਵਪੂਰਨ ਹੈ। ਇਸ ਤੋਂ ਪਹਿਲਾਂ ਟੀਮ ਦੇ ਆਲਰਾਊਂਡਰ ਹਾਰਦਿਕ ਪੰਡਯਾ ਦੀ ਫਿਟਨੈੱਸ ਨੇ ਭਾਰਤ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਭਾਰਤੀ ਟੀਮ ਪ੍ਰਬੰਧਨ ਨੇ ਫੈਸਲਾ ਕੀਤਾ ਹੈ ਕਿ ਹਾਰਦਿਕ ਦਾ ਸ਼ੁੱਕਰਵਾਰ ਨੂੰ ਇਕ ਹੋਰ ਫਿਟਨੈੱਸ ਜਾਂਚ ਹੋਵੇਗੀ, ਜਿਸ ਤੋਂ ਬਾਅਦ ਹੀ ਇਹ ਫੈਸਲਾ ਕੀਤਾ ਜਾਵੇਗਾ ਕਿ ਉਸ ਨੂੰ ਨਿਊਜ਼ੀਲੈਂਡ ਖਿਲਾਫ ਪਲੇਇੰਗ-11 'ਚ ਮੌਕਾ ਮਿਲੇਗਾ ਜਾਂ ਨਹੀਂ। ਇਸ ਤੋਂ ਇਕ ਗੱਲ ਤਾਂ ਸਾਫ ਹੈ ਕਿ ਹਾਰਦਿਕ ਹੁਣ ਬੱਲੇਬਾਜ਼ ਦੇ ਤੌਰ 'ਤੇ ਟੀਮ 'ਚ ਸ਼ਾਮਲ ਨਹੀਂ ਹੋਣਗੇ।