image caption:

ਚਮਤਕਾਰ ਹੀ ਭਾਰਤ ਨੂੰ ਸੈਮੀਫਾਈਨਲ 'ਚ ਪਹੁੰਚਾ ਸਕਦੈ: ਅਫਰੀਦੀ

ਨਵੀਂ ਦਿੱਲੀ: ਸਾਬਕਾ ਪਾਕਿਸਤਾਨੀ ਆਲਰਾਊਂਡਰ ਸ਼ਾਹਿਦ ਅਫਰੀਦੀ ਦਾ ਮੰਨਣਾ ਹੈ ਕਿ ਆਈਸੀਸੀ ਟੀ-20 ਵਿਸ਼ਵ ਕੱਪ 2021 ਦੇ ਸੈਮੀਫਾਈਨਲ ਲਈ ਭਾਰਤੀ ਟੀਮ ਦਾ ਕੁਆਲੀਫਾਈ ਕਰਨਾ 'ਕੁਝ ਨਹੀਂ ਸਗੋਂ ਇਕ ਚਮਤਕਾਰ' ਹੋਵੇਗਾ ਕਿਉਂਕਿ ਨਿਊਜ਼ੀਲੈਂਡ ਨੇ ਐਤਵਾਰ ਨੂੰ ਆਪਣਾ ਦੂਜਾ ਮੈਚ ਜਿੱਤਿਆ ਹੈ। ਇਸ 'ਚ ਵਿਰਾਟ ਕੋਹਲੀ (Virat Kohli) ਐਂਡ ਕੰਪਨੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅੱਠ ਵਿਕਟਾਂ ਨਾਲ ਭਾਰਤੀ ਟੀਮ ਟੀ-20 ਵਿਸ਼ਵ ਕੱਪ 2021 ਦੀਆਂ ਪਸੰਦੀਦਾ ਟੀਮਾਂ ਵਿੱਚੋਂ ਇੱਕ ਰਹੀ ਹੈ। ਮਾਹਰਾਂ, ਪ੍ਰਸ਼ੰਸਕਾਂ ਅਤੇ ਹੋਰ ਟੀਮਾਂ ਨੂੰ ਵੀ ਉਮੀਦ ਸੀ ਕਿ ਭਾਰਤ, ਟਰਾਫੀ ਜਿੱਤਣ ਦਾ ਵੱਡਾ ਦਾਅਵੇਦਾਰ ਹੈ। ਪਰ ਸੁਪਰ-12 ਗੇੜ ਵਿੱਚ ਲਗਾਤਾਰ ਦੋ ਹਾਰਾਂ ਤੋਂ ਬਾਅਦ ਵਿਰਾਟ ਕੋਹਲੀ ਦੀ ਭਾਰਤੀ ਟੀਮ ਸਮੇਂ ਤੋਂ ਪਹਿਲਾਂ ਹੀ ਇਸ ਵੱਡੇ ਪ੍ਰੋਗਰਾਮ ਤੋਂ ਬਾਹਰ ਹੁੰਦੀ ਨਜ਼ਰ ਆ ਰਹੀ ਹੈ।

ਆਈਸੀਸੀ ਟੀ-20 ਵਿਸ਼ਵ ਕੱਪ 2021ਵਿੱਚ ਆਪਣੇ ਪਹਿਲੇ ਮੈਚ ਵਿੱਚ ਕੱਟੜ ਵਿਰੋਧੀ ਪਾਕਿਸਤਾਨ ਹੱਥੋਂ 10 ਵਿਕਟਾਂ ਦੀ ਕਰਾਰੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਦੀ ਟੀਮ ਇੰਡੀਆ ਨੂੰ ਦੂਜੇ ਮੈਚ ਵਿੱਚ ਵੀ ਨਿਊਜ਼ੀਲੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਕਗਾਰ 'ਤੇ ਹੈ। ਨਿਊਜ਼ੀਲੈਂਡ ਖਿਲਾਫ ਭਾਰਤ ਦੀ ਸ਼ਰਮਨਾਕ ਹਾਰ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਆਲਰਾਊਂਡਰ ਅਫਰੀਦੀ ਨੇ ਟਵਿੱਟਰ 'ਤੇ ਕਿਹਾ ਕਿ ਕੋਹਲੀ ਦੀ ਅਗਵਾਈ ਵਾਲੀ ਟੀਮ ਕੋਲ ਅਜੇ ਵੀ ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਪੜਾਅ ਲਈ ਕੁਆਲੀਫਾਈ ਕਰਨ ਦਾ ਮੌਕਾ ਹੈ।