image caption:

ਨਿਊਜ਼ੀਲੈਂਡ ਦੀ 8 ਵਿਕਟਾਂ ਨਾਲ ਜਿੱਤ, ਭਾਰਤ ਟੀ-20 ਵਿਸ਼ਵ ਕੱਪ ਤੋਂ ਬਾਹਰ

 ਆਬੂ ਧਾਬੀ: ਨਿਊਜ਼ੀਲੈਂਡ ਨੇ ਐਤਵਾਰ ਨੂੰ ਆਈਸੀਸੀ ਟੀ-20 ਵਿਸ਼ਵ ਕੱਪ   ਦੇ ਸੁਪਰ 12 ਵਿੱਚ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਦੀਆਂ ਸੈਮੀਫਾਈਨਲ 'ਚ ਜਾਣ ਦੀਆਂ ਉਮੀਦਾਂ ਵੀ ਖਤਮ ਹੋ ਗਈਆਂ। ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ 20 ਓਵਰਾਂ 'ਚ 8 ਵਿਕਟਾਂ 'ਤੇ 124 ਦੌੜਾਂ ਬਣਾਈਆਂ। ਜਵਾਬ 'ਚ ਨਿਊਜ਼ੀਲੈਂਡ ਦੀ ਟੀਮ ਨੇ 18.1 ਓਵਰਾਂ 'ਚ 2 ਵਿਕਟਾਂ ਗੁਆ ਕੇ ਟੀਚਾ ਪੂਰਾ ਕਰ ਲਿਆ।

ਟੀਮ ਦੀ ਤਰਫੋਂ ਕਪਤਾਨ ਕੇਨ ਵਿਲੀਅਮਸਨ ਅਤੇ ਡੇਵੋਨ ਕੋਨਵੇ ਨੇ 56 ਗੇਂਦਾਂ ਵਿੱਚ 68 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਜਿੱਤ ਦਿਵਾਈ। ਇਸ ਜਿੱਤ ਦੇ ਨਾਲ ਹੀ ਕੀਵੀ ਟੀਮ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪਹੁੰਚ ਗਈ ਹੈ। ਅਫਗਾਨਿਸਤਾਨ ਲਈ ਮੁਜੀਬ ਉਰ ਰਹਿਮਾਨ ਅਤੇ ਰਾਸ਼ਿਦ ਖਾਨ ਨੂੰ ਇਕ-ਇਕ ਵਿਕਟ ਮਿਲੀ।