image caption:

ਬਾਲੀਵੁੱਡ ਅਭਿਨੇਤਰੀ ਕੰਗਨਾ ਰਣਾਓਤ ਨੇ ਦੱਸੀ ਵਿਆਹ ਬਾਰੇ ਆਪਣੀ ਪਲੈਨਿੰਗ

 ਬਾਲੀਵੁੱਡ 'ਚ ਇਨ੍ਹੀਂ ਦਿਨੀਂ ਵਿਆਹਾਂ ਦੀ ਚਰਚਾ ਜ਼ੋਰਾਂ 'ਤੇ ਹੈ। ਕੈਟਰੀਨਾ ਕੈਫ-ਵਿੱਕੀ ਕੌਸ਼ਲ ਸਮੇਤ ਰਾਜਕੁਮਾਰ ਰਾਓ ਤੇ ਪਾਤਰਾਲੇਖਾ ਵਰਗੇ ਕਲਾਕਾਰ ਵਿਆਹ ਦੇ ਬੰਧਨ 'ਚ ਬੱਝਣ ਦੀ ਤਿਆਰੀ ਕਰ ਰਹੇ ਹਨ। ਅਜਿਹੇ 'ਚ ਅਭਿਨੇਤਰੀ ਕੰਗਨਾ ਰਣੌਤ ਨੇ ਵੀ ਆਪਣੇ ਵਿਆਹ ਦੀ ਯੋਜਨਾ ਬਣਾ ਲਈ ਹੈ।

ਬੁੱਧਵਾਰ ਨੂੰ ਕੰਗਨਾ ਰਣੌਤ ਨੇ ਇੱਕ ਸੰਮੇਲਨ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਇਸ ਬਾਰੇ ਗੱਲ ਕੀਤੀ ਤੇ ਕਿਹਾ ਕਿ ਉਹ ਅਗਲੇ 5 ਸਾਲਾਂ ਵਿੱਚ ਵਿਆਹ ਕਰਨਾ ਚਾਹੁੰਦੀ ਹੈ ਤੇ ਆਪਣੇ ਆਪ ਨੂੰ ਇੱਕ ਮਾਂ ਦੇ ਰੂਪ ਵਿੱਚ ਦੇਖਦੀ ਹੈ। ਕੰਗਨਾ ਨੇ ਇਹ ਵੀ ਕਿਹਾ ਕਿ ਜਲਦੀ ਹੀ ਸਾਰਿਆਂ ਨੂੰ ਉਸ ਦੇ ਪਾਰਟਨਰ ਬਾਰੇ ਪਤਾ ਲੱਗ ਜਾਵੇਗਾ।