image caption:

ਅਦਾਕਾਰਾ ਸੋਨੀਆ ਮਾਨ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਪ੍ਰੋਗਰਾਮ ਹੋਇਆ ਰੱਦ

 ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ  ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਇੱਕ ਵਾਰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਸੋਨੀਆ ਮਾਨ  ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਦਾ ਪ੍ਰੋਗਰਾਮ ਪਾਰਟੀ ਹੈੱਡਕੁਆਟਰ ਸੈਕਟਰ 28 ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਸੀ। ਸੋਨੀਆ ਮਾਨ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼ਾਮਲ ਕੀਤਾ ਜਾਣਾ ਸੀ। ਫਿਲਹਾਲ ਉਨ੍ਹਾਂ ਦੇ ਪੀਏ ਨੇ ਫੋਨ 'ਤੇ ਕਿਹਾ ਕਿ ਉਹ ਅਕਾਲੀ ਦਲ 'ਚ ਸ਼ਾਮਲ ਨਹੀਂ ਹੋ ਰਹੇ ਹਨ। ਜਦੋਂ ਸੋਨੀਆ ਮਾਨ  ਨਾਲ ਗੱਲ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਰੁੱਝੇ ਹੋਏ ਹਨ। ਦੂਜੇ ਪਾਸੇ ਅਕਾਲੀ ਦਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਮਾਨ ਦਾ ਅੱਜ ਹਾਜ਼ਰੀ ਭਰਨਾ ਤੈਅ ਸੀ ਪਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਵਿਰੁੱਧ ਪੋਸਟਾਂ ਕਾਰਨ ਉਹ ਕੁਝ ਝਿਜਕ ਮਹਿਸੂਸ ਕਰ ਰਹੀ ਸੀ। ਸੂਤਰਾਂ ਨੇ ਦਾਅਵਾ ਕੀਤਾ ਕਿ ਸੋਨੀਆ ਮਾਨ ਨੇ ਸਵੇਰੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਅਜੇ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ।