image caption:

ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਕੀਤਾ ਸਨਮਾਨਿਤ

ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟੋਕੀਓ ਓਲੰਪਿਕ ਵਿਚ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਨੀਰਜ ਚੋਪੜਾ ਨੇ ਟੋਕੀਓ ਓਲੰਪਿਕ 2020 ਵਿੱਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਸੀ। ਨੀਰਜ ਭਾਰਤ ਵੱਲੋਂ ਨਿੱਜੀ ਗੋਲਡ ਮੈਡਲ ਜਿੱਤਣ ਵਾਲੇ ਦੂਜੇ ਖਿਡਾਰੀ ਹਨ। ਇਸ ਤੋਂ ਪਹਿਲਾਂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਬੀਜਿੰਗ ਓਲੰਪਿਕ &lsquoਚ 2008 ਦੌਰਾਨ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ &lsquoਚ &lsquoਸੋਨ ਤਮਗਾ&rsquo ਜਿੱਤਿਆ ਸੀ।