image caption:

ਈਡੀ ਨੇਂ ਸੁਖਪਾਲ ਖਹਿਰਾ ਦੇ 7 ਦਿਨਾਂ ਦੇ ਹੋਰ ਰਿਮਾਂਡ ਦੀ ਕੀਤੀ ਮੰਗ

 ਚੰਡੀਗੜ੍ਹ : ਸੁਖਪਾਲ ਖਹਿਰਾ  ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਈਡੀ  ) ਦੀ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਦੀ ਸੀਬੀਆਈ  ) ਦੀ ਸਪੈਸ਼ਲ ਕੋਰਟ  ਵਿਚ ਅੱਜ ਪੇਸ਼ੀ ਹੈ। ਇਸ ਦੌਰਾਨ ਈਡੀ ਨੇ ਮੁੜ ਸੁਖਪਾਲ ਖਹਿਰਾ ਦੀ 14 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਹੈ।

ਖਹਿਰਾ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ &rsquoਚ ਉਨ੍ਹਾਂ ਦੀ ਗ੍ਰਿਫ਼ਤਾਰੀ (Arrest) ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ &rsquoਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਖਹਿਰਾ ਵੱਲੋਂ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ 'ਤੇ ਬੈਠ ਗਏ ਸਨ।