image caption:

ਕਿਸਾਨ ਮੋਰਚੇ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ

 ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ   ਦਾ 3 ਨਵੇਂ ਖੇਤੀ ਕਾਨੂੰਨਾਂ  ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ  ਕਰਨ ਦੇ ਲਈ ਸੰਸਦ ਸੈਸ਼ਨ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਪੀਐਮ ਮੋਦੀ ਦੇ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਵਾਪਿਸ ਪਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਨਵੀਂ ਸ਼ੁਰੂਆਤ ਕਰਨ ਦੀ ਗੱਲ ਕਹੀ ਹੈ।

ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (P  ਨੇ ਗੁਰੂ ਪੁਰਬ ਅਤੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ  ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ ) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ  ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ 'ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

ਪੀਐਮ ਮੋਦੀ  ਨੇ ਕਿਹਾ ਕਿ ਖੇਤੀ ਮੰਡੀਆਂ ਦੇ ਆਧੁਨਿਕੀਕਰਨ ਲਈ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ। ਪੀਐਮ ਮੋਦੀ ਨੇ ਕਿਹਾ ਕਿ ਕਿਸਾਨਾਂ ਨੂੰ ਕਈ ਮਾਧਿਅਮਾਂ ਰਾਹੀਂ ਕਾਨੂੰਨ ਸਮਝਾਉਣ ਦੀ ਹਰ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਸਮਝ ਸਕੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਗੱਲਾਂ ਅਤੇ ਉਨ੍ਹਾਂ ਦੇ ਤਰਕ ਨੂੰ ਸਮਝਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਸਰਕਾਰ ਨੇ ਉਨ੍ਹਾਂ ਕਾਨੂੰਨਾਂ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਿਨ੍ਹਾਂ 'ਤੇ ਇਤਰਾਜ਼ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਮੈਂ ਬਹੁਤ ਸਾਰੀਆਂ ਚੁਣੌਤੀਆਂ ਨੂੰ ਬਹੁਤ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਸਭ ਤੋਂ ਵੱਡੀ ਤਰਜੀਹ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੇ ਆਪਣੇ ਪੇਂਡੂ ਬਾਜ਼ਾਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਾ ਸਿਰਫ ਘੱਟੋ-ਘੱਟ ਸਮਰਥਨ ਮੁੱਲ ਵਧਾਇਆ, ਸਗੋਂ ਰਿਕਾਰਡ ਸਰਕਾਰੀ ਖਰੀਦ ਕੇਂਦਰ ਵੀ ਬਣਾਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕੀਤੀ ਗਈ ਜਿਣਸ ਦੀ ਖਰੀਦ ਨੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ।