image caption:

ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਝੁਕਣ ਲਈ ਕੀਤਾ ਮਜ਼ਬੂਰ: ਪ੍ਰਕਾਸ਼ ਸਿੰਘ ਬਾਦਲ

 ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਿਸ ਲੈਣ ਨੂੰ ਕਿਸਾਨਾਂ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਆਖਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਇਸ ਵੱਡੇ ਤੇ ਸਭ ਤੋਂ ਲੰਬੇ ਸੰਘਰਸ਼ ਨੇ ਕੇਂਦਰ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਇਸ ਜਿੱਤ ਲਈ ਪੰਜਾਬ, ਹਰਿਆਣਾ ਤੇ ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਦੇ ਨਾ ਚਾਹੁੰਦੇ ਹੋਏ ਵੀ ਕੇਂਦਰ ਸਰਕਾਰ ਨੇ ਤਿੰਨ ਕਾਲੇ ਖੇਤੀ ਕਾਨੂੰਨ ਕਿਸਾਨਾਂ ਤੇ ਥੋਪ ਦਿੱਤੇ ਗਏ।