image caption:

ਕੇਂਦਰ ਸਰਕਾਰ ਨੇ ਪਹਿਲਾਂ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਤੇ ਫਿਰ ਖੇਤੀ ਕਾਨੂੰਨ ਰੱਦ ਕਰਕੇ ਸਿੱਖਾਂ ਨੂੰ ਦਿੱਤੀ ਵੱਡੀ ਖੁਸ਼ੀ : ਜਗੀਰ ਕੌਰ

 ਅੰਮ੍ਰਿਤਸਰ :   ਆਖ਼ਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ। ਜਿਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਦੇ ਦੇਰ ਆਏ ਫ਼ੈਸਲੇ ਨੂੰ ਦਰੁਸਤ ਦੱਸਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਨੂੰ ਰਾਹਤ ਮਿਲੇਗੀ ਉੱਥੇ ਹੀ ਅੱਜ ਕਿਸਾਨਾਂ ਦੇ ਚਿਹਰੇ ਖ਼ੁਸ਼ੀ ਨਾਲ ਖੇਡਣਗੇ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਮੁੜ ਖੋਲ੍ਹ ਕੇ ਸਿੱਖਾਂ ਨੂੰ ਇਕ ਵੱਡੀ ਖ਼ੁਸ਼ੀ ਦਿੱਤੀ ਸੀ। ਅੱਜ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡੀ ਖੁਸ਼ੀ ਤੇ ਰਾਹਤ ਮਿਲੀ ਹੈ।