image caption:

‘ਟੁੱਟਿਆ ਹੰਕਾਰ, ਜਿੱਤਿਆ ਮੇਰੇ ਦੇਸ਼ ਦਾ ਕਿਸਾਨ’ : ਰਾਹੁਲ ਗਾਂਧੀ

 ਪੀਐੱਮ ਮੋਦੀ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ ਹੈ। ਕਾਂਗਰਸ ਨੇ ਟਵੀਟ ਕਰਕੇ ਕਿਹਾ, &lsquoਟੁੱਟਿਆ ਹੰਕਾਰ, ਜਿੱਤਿਆ ਮੇਰੇ ਦੇਸ਼ ਦਾ ਕਿਸਾਨ।&rsquo ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸਰਕਾਰ &lsquoਤੇ ਨਿਸ਼ਾਨਾ ਸਾਧਦੇ ਹੋਏ ਕਿਹਾ, &lsquoਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਆਪਣੇ ਹੰਕਾਰ ਦਾ ਸਿਰ ਝੁਕਾ ਦਿੱਤਾ। ਬੇਇਨਸਾਫ਼ੀ ਵਿਰੁੱਧ ਇਸ ਜਿੱਤ &lsquoਤੇ ਵਧਾਈ! ਜੈ ਹਿੰਦ, ਜੈ ਹਿੰਦ ਦਾ ਕਿਸਾਨ!&rsquo
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪ੍ਰਕਾਸ਼ ਦਿਵਸ ਵਾਲੇ ਦਿਨ ਕਿੰਨੀ ਵੱਡੀ ਖੁਸ਼ਖਬਰੀ ਮਿਲੀ ਹੈ। ਤਿੰਨੋਂ ਕਾਨੂੰਨ ਰੱਦ ਕਰ ਦਿੱਤੇ ਗਏ ਹਨ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕਿਸਾਨੀ ਤੇ ਕਿਸਾਨਾਂ ਨੂੰ ਬਚਾਇਆ ਸੀ। ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਸਲਾਮ।