image caption:

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਦਲਜੀਤ ਕੌਰ ਭਵਾਨੀਗੜ੍ਹ

ਭਵਾਨੀਗੜ੍ਹ, ਅੱਜ ਇੱਥੇ ਗੁਰਦੁਆਰਾ ਪਾਤਸ਼ਹੀ ਨੌਵੀਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਚਹਿਲਾਂ ਪੱਤੀ, ਤੂਰ ਪੱਤੀ, ਗਊਸ਼ਾਲਾ ਚੌਂਕ, ਆਰਾ ਮਾਰਕੀਟ, ਗੁਰਦੁਆਰਾ ਭਗਤ ਰਵਿਦਾਸ ਜੀ, ਵਿਸ਼ਵਕਰਮਾ ਮੰਦਰ, ਟਰੱਕ ਯੂਨੀਅਨ, ਗੁਰਦੁਆਰਾ ਸੰਗਤਸਰ, ਅਜੀਤ ਨਗਰ,ਸ਼ਹੀਦ ਭਗਤ ਸਿੰਘ ਚੌਕ ਵਿਖੇ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

ਨਗਰ ਕੀਰਤਨ ਦੌਰਾਨ ਕੀਰਤਨੀ ਬੀਬੀਆਂ, ਕਵੀਸ਼ਰੀ ਤੇ ਢਾਡੀ ਜੱਥੇ ਨੇ ਗੁਰੂਆਂ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਨਗਰ ਕੀਰਤਨ ਦਾ ਥਾਂ ਥਾਂ ਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਮੁੱਖ ਗ੍ਰੰਥੀ ਦਰਸ਼ਨ ਸਿੰਘ, ਨਿਰਮਲ ਸਿੰਘ ਭੜੋ, ਹਰਵਿੰਦਰ ਸਿੰਘ ਕਾਕੜਾ, ਸੁਖਮਹਿੰਦਰਪਾਲ ਸਿੰਘ ਤੂਰ, ਹਰਵਿੰਦਰ ਸਿੰਘ ਗੋਲਡੀ, ਨਰਿੰਦਰ ਕੌਰ ਭਰਾਜ, ਹਰਦੀਪ ਸਿੰਘ ਤੂਰ, ਰਣਜੀਤ ਸਿੰਘ ਤੂਰ, ਬਲਵਿੰਦਰ ਸਿੰਘ ਘਾਬਦੀਆ, ਇਕਬਾਲ ਸਿੰਘ, ਗੁਰਤੇਜ ਸਿੰਘ, ਰਵਿੰਦਰ ਸਿੰਘ ਠੇਕੇਦਾਰ, ਇੰਦਰਜੀਤ ਸਿੰਘ ਤੂਰ, ਹਰਜੀਤ ਸਿੰਘ ਬੀਟਾ, ਰੰਗੀ ਖਾਨ ਅਤੇ ਸੁਖਦੇਵ ਸਿੰਘ ਭਵਾਨੀਗੜ੍ਹ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਅਪੀਲ ਕੀਤੀ।

ਫੋਟੋ: ਤੂਰ ਪੱਤੀ ਭਵਾਨੀਗੜ੍ਹ ਵਿਖੇ ਪੰਜ ਪਿਆਰਿਆਂ ਦਾ ਸ਼ਨਮਾਨ ਕਰਦੇ ਹੋਏ ਮੁਹੱਲਾ ਵਾਸੀ।