image caption:

ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ 10 ਦਿਨਾਂ ਦੀ ਅਗਾਊਂ ਸੂਚਨਾ ਦੇ ਨਿਯਮਾਂ ਵਿਚ ਦਿੱਤੀ ਢਿੱਲ

ਕਰਤਾਰਪੁਰ ਸਾਹਿਬ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ 10 ਦਿਨ ਪਹਿਲਾਂ ਸੂਚਨਾ ਦੇਣ ਦੇ ਨਿਯਮ ਵਿਚ ਢਿੱਲ ਦੇ ਦਿੱਤੀ ਹੈ। ਇੱਕ ਮੀਡੀਆ ਰਿਪੋਰਟ ਵਿਚ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਹਾਲਾਂਕਿ ਇਹ ਛੋਟ ਅਸਥਾਈ ਹੈ ਤੇ ਸਿਰਫ 30 ਨਵੰਬਰ ਤਕ ਹੀ ਲਾਗੂ ਹੋਵੇਗੀ। ਇਸ ਦੌਰਾਨ, 240 ਤੋਂ ਵੱਧ ਸ਼ਰਧਾਲੂ ਭਾਰਤ ਤੋਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਪੁੱਜੇ। ਜਿਓ ਨਿਊਜ਼ ਦੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪਾਕਿਸਤਾਨ ਸਰਕਾਰ ਨੇ ਇਹ ਫ਼ੈਸਲਾ ਭਾਰਤੀ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੁੂੰ ਦੇਖਦੇ ਹੋਏ ਲਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਹਾਲ ਹੀ &rsquoਚ ਗੁਰਦੁਆਰਾ ਸਾਹਿਬ ਦੇ ਸਮਾਗਮਾਂ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਰਿਪੋਰਟ ਮੁਤਾਬਕ ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਇਹ ਸਹੂਲਤ ਸਿਰਫ 30 ਨਵੰਬਰ ਤਕ ਲਈ ਦਿੱਤੀ ਹੈ। ਨਾਲ ਹੀ ਭਾਰਤ ਸਰਕਾਰ ਤੋਂ ਇਹ ਉਮੀਦ ਵੀ ਕੀਤੀ ਕਿ ਉਹ ਇਕ ਦਸੰਬਰ ਤੋਂ ਮੁੜ ਤੋਂ ਇਨ੍ਹਾਂ ਸ਼ਰਤਾਂ ਦੀ ਪਾਲਣਾ ਪਹਿਲਾਂ ਵਾਂਗ ਕਰਦੀ ਰਹੇਗੀ। ਭਾਰਤ ਤੇ ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਮੁਤਾਬਕ 10 ਦਿਨ ਪਹਿਲਾਂ ਹੀ ਸਿੱਖ ਸ਼ਰਧਾਲੂਆਂ ਦਾ ਬਿਓਰਾ ਦੇਣਾ ਹੋਵੇਗਾ ਤਾਂਕਿ ਯਾਤਰਾ ਸਬੰਧੀ ਕਲੀਅਰੈਂਸ ਦਿੱਤੀ ਜਾ ਸਕੇ। ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਚਾਰ ਕਿਲੋਮੀਟਰ ਤੋਂ ਵੱਧ ਲੰਬਾ ਹੈ ਤੇ ਪਾਕਿਸਤਾਨ &rsquoਚ ਗੁਰਦੁਆਰਾ ਦਰਬਾਰ ਸਾਹਿਬ ਤੇ ਭਾਰਤ &rsquoਚ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਆਪਸ &rsquoਚ ਜੋੜਦਾ ਹੈ।