image caption:

ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੇ ਸ਼ਾਇਦ ਹੁਣ ਮੰਗਣ ਮਾਫੀ- ਤਨਮਨਜੀਤ ਢੇਸੀ

 ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜੋਕਿ ਸ਼ੁਰੂ ਤੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਬੋਲਦੇ ਆਏ ਹਨ, ਨੇ ਖੇਤੀ ਕਾਨੂੰਨ ਰੱਦ ਹੋਣ &lsquoਤੇ ਖੁਸ਼ੀ ਜ਼ਾਹਿਰ ਕੀਤੀ।
ਦੱਸਣਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਨੇ ਇਹ ਮੁੱਦਾ ਬ੍ਰਿਟਸ਼ ਸੰਸਦ ਵਿੱਚ ਵੀ ਚੁੱਕਿਆ ਸੀ ਤੇ ਯੂਕੇ ਦੇ ਪ੍ਰਧਾਨ ਮੰਤਰੀ ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਸੀ। ਢੇਸੀ ਨੇ ਕਿਹਾ ਕਿ ਬਹਾਦਰੀ ਭਰੇ ਸੰਘਰਸ਼ ਤੋਂ ਬਾਅਦ ਵਿਵਾਦਾਂ ਵਾਲੇ ਖੇਤੀ ਕਾਨੂੰਨਾਂ ਰੱਦ ਕਰਨ &lsquoਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ। ਮੀਡੀਆ ਦੇ ਕੁਝ ਲੋਕ ਤੇ ਹੋਰ ਕਿਸਾਨਾਂ ਅਤੇ ਉਨ੍ਹਾਂ ਦੇ ਨਾਲ ਇਕਜੁੱਟਤਾ ਵਿਚ ਖੜ੍ਹੇ ਲੋਕਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਰਾਰ ਦੇਣ ਵਿਚ ਰੁੱਝੇ ਹੋਏ ਹਨ, ਸ਼ਾਇਦ ਉਹ ਆਪਣੀ ਇਸ ਗੱਲ &lsquoਤੇ ਮੁਆਫੀ ਮੰਗਣ।