image caption:

ਨਵਜੋਤ ਸਿੰਘ ਸਿੱਧੂ ਵੱਲੋਂ ਇਮਰਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਭਖੀ ਸਿਆਸਤ

 ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਉੱਥੇ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ &lsquoਵੱਡਾ ਭਰਾ&rsquo ਆਖਿਆ ਹੈ। ਪਰ ਇਮਰਾਨ ਖਾਨ ਦੀ ਤਾਰੀਫ 'ਤੇ ਭਾਜਪਾ ਨੇ ਨਾਰਾਜ਼ਗੀ ਜਤਾਈ ਹੈ। ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਿੱਧੂ ਲਗਾਤਾਰ ਇਮਰਾਨ ਖਾਨ ਦੀ ਤਾਰੀਫ ਕਰ ਰਹੇ ਹਨ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਇਸ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਹਫ਼ਤੇ ਖੋਲ੍ਹਿਆ ਗਿਆ ਹੈ। ਕਰੋਨਾ ਕਾਰਨ ਮਾਰਚ 2020 ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਟਵਿੱਟਰ 'ਤੇ ਸਿੱਧੂ 'ਤੇ ਸ਼ਬਦੀ ਵਾਰ ਕਰਦਿਆਂ ਭਾਜਪਾ ਦੇ ਬੁਲਾਰੇ ਅਮਿਤ ਮਾਲਵੀਆ ਨੇ ਲਿਖਿਆ, ''ਰਾਹੁਲ ਗਾਂਧੀ ਦੇ ਚਹੇਤੇ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ 'ਵੱਡਾ ਭਰਾ' ਕਹਿੰਦੇ ਹਨ। ਆਖ਼ਰੀ ਵਾਰ ਜਦੋਂ ਉਨ੍ਹਾਂ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਈ ਸੀ ਤਾਂ ਉਨ੍ਹਾਂ ਦੀ ਖੂਬ ਤਾਰੀਫ਼ ਕੀਤੀ ਸੀ। ਇਸ ਲਈ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਗਾਂਧੀ ਭਰਾਵਾਂ ਅਤੇ ਭੈਣਾਂ ਨੇ ਬਜ਼ੁਰਗ ਅਮਰਿੰਦਰ ਸਿੰਘ ਦੀ ਬਜਾਏ ਪਾਕਿਸਤਾਨ-ਪ੍ਰੇਮੀ ਸਿੱਧੂ ਨੂੰ ਚੁਣਿਆ।