image caption:

ਚੋਣਾਂ ’ਤੇ ਨਜ਼ਰ ਹੋਣ ਕਰਕੇ ਭਾਜਪਾ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਲਿਆ: ਪਵਾਰ

 ਨਾਗਪੁਰ: ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਉੱਤਰ ਪ੍ਰਦੇਸ਼ ਅਤੇ ਪੰਜਾਬ &rsquoਚ ਆਗਾਮੀ ਵਿਧਾਨ ਸਭਾ ਚੋਣਾਂ &rsquoਚ ਹਾਰ ਦੇ ਡਰ ਕਾਰਨ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਿਜਦਾ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਇਕ ਸਾਲ ਤੱਕ ਚੱਲੇ ਸੰਘਰਸ਼ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕੇਂਦਰ ਵੱਲੋਂ ਤਿੰਨ ਖੇਤੀ ਬਿੱਲ ਪੇਸ਼ ਕਰਨ ਅਤੇ ਬਿਨਾਂ ਬਹਿਸ ਦੇ ਕਾਹਲੀ &rsquoਚ ਪਾਸ ਕਰਨ ਦੀ ਵੀ ਨੁਕਤਾਚੀਨੀ ਕੀਤੀ। ਚੰਦਰਪੁਰ ਜ਼ਿਲ੍ਹੇ &rsquoਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਕਿਹਾ ਕਿ ਜਦੋਂ ਉਹ 10 ਸਾਲਾਂ ਤੱਕ ਖੇਤੀ ਮੰਤਰੀ ਸਨ ਤਾਂ ਵਿਰੋਧੀ ਧਿਰ &rsquoਚ ਬੈਠੀ ਭਾਜਪਾ ਨੇ ਖੇਤੀ ਕਾਨੂੰਨਾਂ ਦਾ ਮੁੱਦਾ ਸੰਸਦ &rsquoਚ ਉਠਾਇਆ ਸੀ। ਉਨ੍ਹਾਂ ਕਿਹਾ ਕਿ ਖੇਤੀ ਦਾ ਵਿਸ਼ਾ ਸੂਬਿਆਂ ਦਾ ਹੈ ਅਤੇ ਕੇਂਦਰ ਨੂੰ ਿੲਸ &rsquoਚ ਦਖ਼ਲ ਨਹੀਂ ਦੇਣਾ ਚਾਹੀਦਾ।