image caption:

ਗੁਰੂ ਨਾਨਕ ਦੇਵ ਜੀ 552ਵੇਂ ਪ੍ਰਕਾਸ਼ ਪੁਰਬ ਮੌਕੇ ਖੇਤੀ ਕਾਨੂੰਨ ਵਾਪਸ ਲੈ ਕੇ ਪ੍ਰਧਾਨਮੰਤਰੀ ਮੋਦੀ ਨੇ ਕੀਤਾ ਇਤਿਹਾਸਕ ਫ਼ੈਸਲਾ- ਸ਼ਹੀਦ ਭਗਤ ਸਿੰਘ ਸਭਾ ਰੋਮ

 ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ)""ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ  ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ਤੇ ਖੁਸ਼ੀ ਪ੍ਰਗਟ ਕਰਦਿਆਂ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਆਗੂਆਂ ਨੇ ਕਿਹਾ ਕਿ ਇਹ ਕਿਸਾਨਾ, ਮਜਦੂਰਾਂ ਦੀ ਜਿੱਤ ਹੈ, ਜੋ ਕਿ ਇੱਕ ਸਾਲ ਤੋਂ ਦਿੱਲੀ ਧਰਨੇ ਤੇ ਬੈਠੇ ਸਨ, ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਬੌਬੀ ਅਟਵਾਲ,ਪਾਲਾ ਜੌਹਲ, ਜਗਰੂਪ ਜੌਹਲ ਅਤੇ ਬਲਦੇਵ ਸਿੰਘ ਨੇ ਐਨ ਆਰ ਆਈ ਵੀਰਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ  ਵਿਦੇਸ਼ਾਂ ਵਿੱਚ ਬੈਠ ਕੇ ਆਪਣੇ ਕਿਸਾਨ ਭਰਾਵਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ, ਉਨ੍ਹਾਂ ਨਾਲ ਹੀ ਭਾਰਤ ਦੀ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ  ਖੇਤੀ ਕਾਨੂੰਨਾਂ ਦੇ ਵਾਪਿਸ ਲਏ ਜਾਣ ਤੋਂ ਬਾਅਦ ਕਿਸਾਨ ਆਪੋ ਆਪਣੇ ਘਰ ਜਾ ਸਕਣਗੇ, ਉਨ੍ਹਾਂ ਕਿਹਾ ਕਿ ਸਾਡੇ 700 ਤੋਂ ਵੱਧ ਕਿਸਾਨ  ਭੈਣਾਂ-ਭਰਾਵਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਹਨ,ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਦੀ ਬਦੌਲਤ ਇਨ੍ਹਾਂ ਖੇਤੀ  ਕਾਨੂੰਨਾਂ ਨੂੰ ਵਾਪਸ ਲਿਆ ਗਿਆ।