image caption:

ਕੰਗਣਾ ਨੇ ਸ਼ੋਸ਼ਲ ਮੀਡੀਆ ਪੋਸਟਾਂ ਰਾਹੀਂ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਕੀਤੀ ਵਰਤੋਂ : ਡੀਐਸਜੀਐਮਸੀ

 ਮੁੰਬਈ- ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। ਖਾਰ ਪੁਲੀਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਤੋਂ ਇੱਕ ਸ਼ਿਕਾਇਤ ਮਿਲੀ ਸੀ ਅਤੇ ਉਹ ਇਸ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਡੀਐੱਸਜੀਐੱਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।