image caption:

ਕੇਜਰੀਵਾਲ ਦਾ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਖਾਤੇ ਵਿਚ ਪਾਉਣ ਦਾ ਐਲਾਨ

 ਮੋਗਾ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਅਹਿਮ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਮਗਰੋਂ ਜੇਕਰ ਪੰਜਾਬ ਵਿੱਚ &lsquoਆਪ&rsquo ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੈਨਸ਼ਨ ਲੈ ਰਹੀਆਂ ਬਿਰਧ ਔਰਤਾਂ ਨੂੰ ਵੀ ਇਹ ਰਕਮ ਦਿੱਤੀ ਜਾਵੇਗੀ।  ਨੂੰ &lsquoਆਪ&rsquo ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਸੰਬੋਧਨ ਕੀਤਾ।