image caption:

ਖੇਤੀ ਕਾਨੂੰਨ ਰੱਦ ਹੋਣ ਤੋਂ ਇਲਾਵਾ ਅਜੇ ਹੋਰ ਬਹੁਤ ਸਾਰੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣੇ ਹਨ : ਟਿਕੈਤ

 ਲਖਨਊ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਮਗਰੋਂ ਜਿੱਤ ਦੀ ਚਾਅ ਨਾਲ ਲਬਰੇਜ਼ ਭਾਰਤੀ ਕਿਸਾਨਾਂ ਨੇ ਸੋਮਵਾਰ ਨੂੰ ਇੱਕ ਸਮੂਹਿਕ ਰੈਲੀ ਕੀਤੀ, ਜਿੱਥੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹਾਲੇ ਕਿਸਾਨਾਂ ਦੇ ਹੋਰ ਵੀ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਹੱਲ ਕਰਨ ਦੀ ਲੋੜ ਹੈ। ਰੈਲੀ ਵਿੱਚ ਕਿਸਾਨ ਨੇ ਕਿਸਾਨਾ ਨੇਤਾਵਾਂ ਨੇ ਮੰਗ ਕੀਤੀ ਕਿ ਘੱਟੋ-ਘੱਟ ਸਮਰਥਨ ਮੁੱਲ ਸਿਰਫ ਕਣਕ, ਝੋਨੇ &rsquoਤੇ ਹੀ ਨਹੀਂ ਬਲਕਿ ਸਾਰੀਆਂ ਫਸਲਾਂ &rsquoਤੇ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਜਾਵੇ। ਭਾਰਤ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ, ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਈਕੋ ਪਾਰਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਹਾਪੰਚਾਇਤ ਕਿਸਾਨਾਂ ਦਾ ਭਰਵਾਂ ਇਕੱਠ ਹੋਇਆ, ਜਿੱਥੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਦੀਆਂ ਮੁੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਹੋਰ ਸੂਬਿਆਂ ਦੇ ਆਗੂਆਂ ਤੇ ਕਿਸਾਨਾਂ ਨੇ ਭਰਵੀਂ ਹਾਜ਼ਰੀ ਲਵਾਈ। ਰੈਲੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹਾਲੇ ਕਿਸਾਨਾਂ ਦੇ ਹੋਰ ਵੀ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਘੱਟੋ-ਘੱਟੋ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਆਪਣੀਆਂ ਹੋਰ ਮੰਗਾਂ &rsquoਤੇ ਜ਼ੋਰ ਦੇਣ ਲਈ ਉਹ ਇੱਥੇ &lsquoਕਿਸਾਨ ਮਹਾਂਪੰਚਾਇਤ&rsquo ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ।