image caption:

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਸਿਆਸੀ ਪਾਰਟੀ ਚੋਣ ਮੈਦਾਨ ਵਿਚ ਉਤਰੀ

 ਚੰਡੀਗੜ੍ਹ- ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਪਾਰਟੀ ਮੈਦਾਨ ਵਿੱਚ ਉਤਰ ਗਈ ਹੈ। ਚੰਡੀਗੜ੍ਹ 'ਚ ਕ੍ਰਾਂਤੀਕਾਰੀ ਮਜ਼ਦੂਰ ਕਿਸਾਨ ਪਾਰਟੀ  ਦੇ ਨਾਂ 'ਤੇ ਇਸ ਨੂੰ ਲਾਂਚ ਕੀਤਾ ਗਿਆ ਹੈ। ਕਿਸਾਨ ਆਗੂ ਗੁਰਨਾਮ ਚਢੂਨੀ ਤੋਂ ਬਾਅਦ ਇਹ ਪੰਜਾਬ ਦੀ ਦੂਜੀ ਪਾਰਟੀ ਹੈ ਜੋ ਕਿਸਾਨਾਂ ਦੇ ਨਾਂ 'ਤੇ ਸਿੱਧੀ ਚੋਣ ਲੜ ਰਹੀ ਹੈ।

ਪਾਰਟੀ ਦੇ ਚੇਅਰਮੈਨ ਲਸ਼ਕਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ। ਉਹ ਚੋਣਾਂ ਲਈ ਕਿਸੇ ਨਾਲ ਗਠਜੋੜ ਨਹੀਂ ਕਰਨਗੇ। ਉਨ੍ਹਾਂ ਦੀ ਪਾਰਟੀ ਕਿਸਾਨਾਂ-ਮਜ਼ਦੂਰਾਂ ਦੇ ਮੁੱਦਿਆਂ 'ਤੇ ਚੋਣ ਮੈਦਾਨ 'ਚ ਉਤਰੇਗੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਰਜਿਸਟਰੇਸ਼ਨ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦੇ ਰਹੇ ਹਨ। ਉਹ ਕਿਸੇ ਪਾਰਟੀ 'ਤੇ ਨਿਰਭਰ ਨਹੀਂ ਹੋਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਉਨ੍ਹਾਂ ਦੀ ਪਾਰਟੀ ਦਾ ਮੁੱਖ ਏਜੰਡਾ ਹੈ।