image caption:

ਸਰਕਾਰ ਬਣਦੇ ਹੀ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ - ਅਰਵਿੰਦ ਕੇਜਰੀਵਾਲ

 ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਪਹੁੰਚੇ, ਜਿਥੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਦਿੱਤੀਆਂ, ਇਸ ਦੇ ਨਾਲ ਹੀ ਐਲਾਨ ਕੀਤਾ ਕਿ ਸਰਕਾਰ ਬਣਦੇ ਹੀ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਮਾੜਾ ਹਾਲ ਹੈ, ਜਿਸ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲ ਵੀ ਸਿੱਖਿਆ ਦੇ ਨਾਂ &lsquoਤੇ ਜ਼ੀਰੋ ਸਨ ਪਰ ਅੱਜ 7 ਸਾਲਾਂ ਬਾਅਦ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਹੋ ਗਈ ਹੈ। ਦਿੱਲੀ ਵਿੱਚ ਅਜਿਹਾ ਸ਼ਾਨਦਾਰ ਕੰਮ ਹੋਇਆ, ਜਿਸ ਦੀ ਚਰਚਾ ਦੇਸ਼ &lsquoਚ ਹੀ ਨਹੀਂ ਵਿਦੇਸ਼ਾਂ &lsquoਚ ਵੀ ਹੋ ਰਹੀ ਹੈ। ਜਿਸ ਤਰ੍ਹਾਂ ਉਨ੍ਹਾਂ ਨੇ ਦਿੱਲੀ &lsquoਚ ਬਦਲਾਅ ਲਿਆਂਦਾ ਸੀ, ਹੁਣ ਉਹ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਨਗੇ।

ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਤਾਂ ਸਭ ਤੋਂ ਪਹਿਲਾਂ ਠੇਕੇ &lsquoਤੇ ਕੰਮ ਕਰਦੇ ਸਾਰੇ ਅਧਿਆਪਕਾਂ ਨੂੰ ਪੱਕਾ ਕਰਾਂਗੇ। ਅਸੀਂ ਚੰਨੀ ਸਹਿਬ ਨੂੰ ਅਪੀਲ ਕਰਦੇ ਹਾਂ ਕਿ ਇਹਨਾਂ ਅਧਿਆਪਕਾਂ ਦੀ ਮੰਗ ਪੂਰੀ ਕੀਤੀ ਜਾਵੇ।ਕੇਜੀਰਾਵਲ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਪਾਸੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਦੂਜੇ ਪਾਸੇ ਅਧਿਆਪਕ ਬੇਰੋਜ਼ਗਾਰ ਘੁੰਮ ਰਹੇ ਹਨ। ਪੰਜਾਬ ਵਿੱਚ ਸਰਕਾਰ ਬਣਦੇ ਹੀ ਅਸੀਂ ਇਮਤਿਹਾਨ ਕਰਵਾ ਕੇ ਇਹ ਸਾਰੀਆਂ ਅਸਾਮੀਆਂ ਭਰਾਂਗੇ ਤਾਂ ਜੋ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਬੱਚਿਆਂ ਨੂੰ ਅਧਿਆਪਕ ਮਿਲ ਸਕਣ।