image caption:

ਮੈਂ ਮਰਦੇ ਦਮ ਤੱਕ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਦਾ ਵਫ਼ਾਦਾਰ ਰਹਾਂਗਾ : ਨਵਜੋਤ ਸਿੰਘ ਸਿੱਧੂ

 ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ  ਨੇ ਸੋਮਵਾਰ ਨੂੰ ਕਿਹਾ ਕਿ ਬੀਤੇ 4.5 ਸਾਲ ਵਿੱਚ ਜਿਹੜੇ ਕੰਮ ਨਹੀਂ ਹੋਏ ਸਨ, ਉਹ ਪਿਛਲੇ ਤਿੰਨ ਮਹੀਨਿਆਂ ਵਿੱਚ ਹੋਏ ਹਨ। ਇਸਦੇ ਨਾਲ ਹੀ ਉਨ੍ਹਾਂ ਉਤਰ ਪ੍ਰਦੇਸ਼ ਦੀ ਤਰਜ਼ 'ਤੇ ਪੰਜਾਬ ਵਿੱਚ ਔਰਤਾਂ ਲਈ 50 ਫ਼ੀਸਦੀ ਰਾਖਵੇਂਕਰਨ ਦੀ ਵਕਾਲਤ ਵੀ ਕੀਤੀ। ਲੁਧਿਆਣਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ, ''ਜੋ ਕੰਮ 3 ਮਹੀਨਿਆਂ ਵਿੱਚ ਹੋਇਆ ਹੈ, ਉਹ ਪਿਛਲੇ 4.5 ਸਾਲਾਂ ਵਿੱਚ ਨਹੀਂ ਹੋਇਆ। ਮੈਂ ਮਰਦੇ ਦਮ ਤੱਕ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਦਾ ਵਫ਼ਾਦਾਰ ਰਹਾਂਗਾ। ਯੂਪੀ ਵਿੱਚ, ਪ੍ਰਿਅੰਕਾ ਗਾਂਧੀ ਨੇ 2022 ਦੀਆਂ ਚੋਣਾਂ ਵਿੱਚ ਔਰਤਾਂ ਲਈ 40% ਰਾਖਵਾਂਕਰਨ ਦਾ ਐਲਾਨ ਕੀਤਾ ਹੈ। ਮੈਂ ਕਹਾਂਗਾ ਕਿ ਸਾਡੇ ਪੰਜਾਬ ਮਾਡਲ ਵਿੱਚ 50% ਕੋਟਾ ਦਿੱਤਾ ਜਾਣਾ ਚਾਹੀਦਾ ਹੈ।''