image caption:

ਖਹਿਰਾ ਦੀ ਪਟੀਸ਼ਨ ’ਤੇ ਹਾਈ ਕੋਰਡ ਦਾ ਈਡੀ ਨੂੰ ਨੋਟਿਸ ਜਾਰੀ

 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ &rsquoਤੇ ਸੁਣਵਾਈ ਕਰਦਿਆਂ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਇਹ ਪਟੀਸ਼ਨ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਖਲ ਕੀਤੀ ਹੈ। ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੇ ਹਾਈਕੋਰਟ ਵਿੱਚ ਦਾਖਲ ਪਟੀਸ਼ਨ ਵਿੱਚ ਕਿਹਾ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਨੂੰ ਈਡੀ ਨੇ ਸੰਮਨ ਜਾਰੀ ਕੀਤੇ ਸਨ, ਜਿਸ &rsquoਤੇ ਉਹ ਈਡੀ ਅੱਗੇ ਹਰ ਵਾਰ ਪੇਸ਼ ਹੁੰਦੇ ਰਹੇ। ਉਨ੍ਹਾਂ ਕਿਹਾ ਕਿ ਈਡੀ ਨੇ ਉਨ੍ਹਾਂ ਨੂੰ ਮਾਮਲੇ ਵਿੱਚ 11 ਵਾਰੀ ਸੰਮਨ ਜਾਰੀ ਕੀਤੇ ਅਤੇ ਉਹ ਹਰ ਵਾਰੀ ਪੇਸ਼ ਹੋਏ, ਪਰ 11 ਨਵੰਬਰ ਨੂੰ ਜਦੋਂ ਉਹ ਪੇਸ਼ ਹੋਏ ਤਾਂ ਉਨ੍ਹਾਂ ਨੂੰ ਅਚਾਨਕ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਨਾਜਾਇਜ਼ ਦੱਸਦਿਆਂ ਅਦਾਲਤ ਤੋਂ ਗ੍ਰਿਫ਼ਤਾਰੀ ਦੇ ਆਦੇਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਅਰਜ਼ੀ &rsquoਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ।