image caption:

ਪੰਜਾਬ ਦੇ ਲੋਕ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਵਾਅਦਿਆਂਤੋਂ ਗੁੰਮਰਾਹ ਹੋਣ ਤੋਂ ਬਚੇ : ਚੰਨੀ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ, ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ ਹੈ ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ, ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।