image caption:

ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

 ਨਵੀਂ ਦਿੱਲੀ,- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ &lsquoਆਈਐੱਸਆਈਐੱਸ ਕਸ਼ਮੀਰ&rsquo ਵੱਲੋਂ ਕਥਿਤ ਤੌਰ &rsquoਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਸਥਿਤ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ (ਸੈਂਟਰਲ) ਨੂੰ ਭੇਜੀ ਗਈ ਸ਼ਿਕਾਇਤ ਵਿੱਚ ਗੰਭੀਰ ਦੀ ਅਧਿਕਾਰਤ ਈਮੇਲ ਆਈਡੀ &rsquoਤੇ ਮੰਗਲਵਾਰ ਰਾਤ 9.32 ਵਜੇ ਆਈਐੱਸਆਈਐੱਸ ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਪ੍ਰਾਪਤ ਹੋਈਆਂ। ਅਧਿਕਾਰੀਆਂ ਨੇ ਕਿਹਾ ਕਿ ਈ-ਮੇਲ ਵਿੱਚ ਲਿਖਿਆ ਸੀ, &lsquoਅਸੀਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮਾਰ ਦੇਵਾਂਗੇ।&rsquo