image caption:

ਮੈਂ ਕੇਜਰੀਵਾਲ ਵਾਂਗ ਫਾਰਮ ਭਰਮ ਵਾਲੀ ਸਿਆਸਤ ਨਹੀਂ ਕਰਦਾ ਸਿੱਧਾ ਐਲਾਨ ਕਰਦਾ ਹਾਂ : ਚੰਨੀ

 ਬੰਗਾ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ &rsquoਤੇ ਬਾਦਲਾਂ ਨਾਲ ਰਲੇ ਹੋਣ ਦਾ ਤਨਜ਼ ਕੱਸਦਿਆਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਵਿਚੋਲਗੀ ਕਰਨ ਵਾਲਾ ਵਿਅਕਤੀ ਦੱਸਿਆ ਹੈ। ਉਹ ਬੰਗਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਉਕਤ ਸਾਂਝ ਦੇ ਜੱਗ ਜਾਹਿਰ ਹੋਣ ਨਾਲ ਵਾਰੋ-ਵਾਰੀ ਸੱਤਾ ਹਾਸਲ ਕਰਨ ਦੀ ਸਾਜ਼ਿਸ਼ &rsquoਤੇ ਹੁਣ ਰੋਕ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਦੇ ਮੋਹਰੀ ਵਜੋਂ ਉਹ ਪੰਜਾਬੀਆਂ ਦੀ ਸੇਵਾ &rsquoਚ ਹਰ ਵਕਤ ਹਾਜ਼ਰ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਵਾਂਗ ਫਾਰਮ ਭਰਨ ਦਾ ਡਰਾਮਾ ਨਹੀਂ ਕਰਦੇ ਸਗੋਂ ਜੋ ਐਲਾਨ ਕੀਤੇ ਹਨ, ਉਨ੍ਹਾਂ ਨੂੰ ਨਾਲੋਂ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਸਪਾ-ਅਕਾਲੀ ਦਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਬਸਪਾ ਨੂੰ ਘੱਟ ਵੋਟ ਫ਼ੀਸਦੀ ਵਾਲੀਆਂ ਸੀਟਾਂ ਦੇ ਕੇ ਅਕਾਲੀ ਦਲ ਨੇ ਬਸਪਾ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਚੱਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਰਿਆਇਤਾਂ ਦਾ ਗੁਣਗਾਣ ਵੀ ਕੀਤਾ।