image caption:

ਪੰਜਾਬ ਸਰਕਾਰ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਕੀਤਾ ਜਾਰੀ

 ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਰਾਜ ਸਰਕਾਰ ਨੇ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤਹਿਤ 36000 ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ।
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸੂਬਾ ਸਰਕਾਰ ਨੇ &lsquoਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ ਕੰਟਰੈਕਟਚੁਅਲ ਇੰਪਲਾਈਜ਼ ਬਿੱਲ-2021&rsquo ਪੇਸ਼ ਕੀਤਾ ਅਤੇ ਇਸ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਹੈ। ਇਨ੍ਹਾਂ 36,000 ਠੇਕਾ ਆਧਾਰਿਤ ਮੁਲਾਜ਼ਮਾਂ, ਜਿਨ੍ਹਾਂ ਵਿੱਚ ਐਡਹਾਕ, ਅਸਥਾਈ, ਵਰਕ ਚਾਰਜਡ ਅਤੇ ਦਿਹਾੜੀਦਾਰ ਕਾਮੇ ਸ਼ਾਮਿਲ ਹਨ, ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਇਸ ਕਾਨੂੰਨ ਅਨੁਸਾਰ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਬਿਨਾਂ ਕਿਸੇ ਬਰੇਕ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ 36000 ਅਸਥਾਈ, ਐਡਹਾਕ, ਵਰਕ ਚਾਰਜਡ ਅਤੇ ਡਿਲੀਵਰੇਜ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਅਸਾਮੀਆਂ &rsquoਤੇ ਕੰਮ ਕਰਦੇ ਕੱਚੇ ਮੁਲਾਜ਼ਮ ਹਨ।

ਇਨ੍ਹਾਂ ਵਿੱਚੋਂ ਗਰੁੱਪ-ਸੀ ਦੇ ਮੁਲਾਜ਼ਮਾਂ ਨੂੰ ਪੰਜਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1900-3799 ਰੁਪਏ ਦੀ ਗਰੇਡ ਪੇਅ &rsquoਤੇ ਰੈਗੂਲਰ ਕੀਤਾ ਜਾਵੇਗਾ, ਜਿਸ ਵਿੱਚ ਸਮੇਂ-ਸਮੇਂ &rsquoਤੇ ਸੋਧ ਕੀਤੀ ਜਾਵੇਗੀ, ਜਦਕਿ ਗਰੁੱਪ-ਡੀ ਦੇ ਮੁਲਾਜ਼ਮਾਂ ਨੂੰ 1900 ਰੁਪਏ ਤੋਂ ਘੱਟ ਗਰੇਡ ਪੇਅ ਨਾਲ ਰੈਗੂਲਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਂ ਰਾਖਵਾਂਕਰਨ ਨੀਤੀ ਦੀਆਂ ਵਿਵਸਥਾਵਾਂ ਨੂੰ ਵੀ ਲਾਗੂ ਕੀਤਾ ਜਾਵੇਗਾ।