image caption:

ਭਾਰਤ ਸਰਕਾਰ ਦਸੰਬਰ ਤੱਕ ਪੂਰੀ ਤਰ੍ਹਾਂ ਬਹਾਲ ਕਰ ਦੇਵੇਗੀ ਇੰਟਰਨੈਸ਼ਨਲ ਉਡਾਣਾਂ

 ਵਿਦੇਸ਼ ਜਾਣ ਦੀ ਉਡੀਕ ਕਰ ਰਹੇ ਲੱਖਾਂ ਲੋਕਾਂ ਰਾਹਤ ਭਰੀ ਖ਼ਬਰ ਹੈ। ਕੌਮਾਂਤਰੀ ਉਡਾਣਾਂ ਦਸੰਬਰ ਅੰਤ ਤੱਕ ਪਹਿਲਾਂ ਦੀ ਤਰ੍ਹਾਂ ਬਹਾਲ ਹੋਣ ਦੀ ਉਮੀਦ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਸਕੱਤਰ ਰਾਜੀਵ ਬਾਂਸਲ ਨੇ ਇਹ ਗੱਲ ਕਹੀ ਹੈ।

ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਕਰਕੇ ਪਿਛਲੇ ਸਾਲ ਮਾਰਚ ਤੋਂ ਭਾਰਤ ਆਉਣ-ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਵੇਲੇ ਵੰਦੇ ਭਾਰਤ ਮਿਸ਼ਨ ਤਹਿਤ ਉਡਾਣਾਂ ਚੱਲ ਰਹੀਆਂ ਹਨ। ਹੁਣ ਇਸ ਫੈਸਲੇ ਨਾਲ ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਸਰਕਾਰ ਕੌਮਾਂਤਰੀ ਉਡਾਣ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਉਤਸੁਕ ਹੈ।

ਭਾਰਤ ਨੇ ਅਮਰੀਕਾ, ਯੂਕੇ, ਯੂਏਈ, ਕੀਨੀਆ, ਭੂਟਾਨ ਅਤੇ ਫਰਾਂਸ ਸਮੇਤ ਲਗਭਗ 28 ਦੇਸ਼ਾਂ ਨਾਲ ਏਅਰ-ਬਬਲ ਸਮਝੌਤੇ ਕੀਤੇ ਹਨ। ਦੋ ਦੇਸ਼ਾਂ ਵਿਚਕਾਰ ਏਅਰ-ਬਬਲ ਸਮਝੌਤੇ ਦਾ ਮਤਲਬ ਹੈ ਕਿ ਉਨ੍ਹਾਂ ਦੀਆਂ ਏਅਰਲਾਈਨਾਂ ਵੱਲੋਂ ਖਾਸ ਪਾਬੰਦੀਆਂ ਦੇ ਨਾਲ ਉਨ੍ਹਾਂ ਦੇ ਖੇਤਰਾਂ ਦੇ ਵਿਚਕਾਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾ ਸਕਦੀਆਂ ਹਨ।