image caption:

ਰਾਕੇਸ਼ ਟਿਕੈਤ ਨੇ ਬਾਰਡਰ ਖਾਲੀ ਕਰਨ ਲਈ ਕੇਂਦਰ ਸਰਕਾਰ ਅੱਗੇ ਰੱਖੀ ਨਵੀਂ ਸ਼ਰਤ

 ਨਵੀਂ ਦਿੱਲੀ- ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ (ਯੂ.ਪੀ. ਗੇਟ) 'ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਹੁਣ ਦਿੱਲੀ ਸਰਹੱਦ ਖਾਲੀ ਕਰਨ ਲਈ ਨਵੀਂ ਸ਼ਰਤ ਰੱਖੀ ਹੈ। ਇਸ ਸ਼ਰਤ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਕੇਂਦਰ ਸਰਕਾਰ ਨੂੰ ਨਵਾਂ ਅਲਟੀਮੇਟਮ ਦਿੱਤਾ ਹੈ। ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਜੇਕਰ ਅਗਲੇ ਸਾਲ 26 ਜਨਵਰੀ ਤਕ ਕਿਸਾਨਾਂ ਦੀਆਂ ਬਾਕੀ ਸਾਰੀਆਂ 6 ਮੰਗਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਉਹ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸਿੰਘੂ, ਸ਼ਾਹਜਹਾਂਪੁਰ, ਟਿੱਕਰੀ ਅਤੇ ਗਾਜ਼ੀਪੁਰ) ਛੱਡ ਦੇਣਗੇ।