image caption:

ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ਾ ਦੇਵੇ ਸਰਕਾਰ : ਚੰਨੀ

 ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ  ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਕੋਵਿਡ 19 ਨਾਲ ਮਰਨ ਵਾਲਿਆਂ ਦੇ ਘਰ ਵਾਲਿਆਂ ਨੂੰ 4-4 ਲੱਖ ਰੁਪਏ ਦਿੱਤੇ ਜਾਣੇ ਚਾਹੀਦੇ। ਉਨ੍ਹਾਂ ਨੇ ਕਿਹਾ ਕਿ 50 ਹਜ਼ਾਰ ਰੁਪਏ ਮੁਆਵਜ਼ਾ ਕਾਫੀ ਨਹੀਂ ਹੈ। ਚੰਨੀ ਨੇ ਪ੍ਰਧਾਨ ਮੰਤਰੀ ਨੁੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਆਵਜ਼ੇ ਵਿਚ 25 ਪ੍ਰਤੀਸ਼ਤ ਯੋਗਦਾਨ ਦੇਣ ਲਈ ਤਿਆਰ ਹੈ।
ਚੰਨੀ ਨੇ ਬੁਧਵਾਰ ਰਾਤ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੱਤਰ ਵਿਚ ਕਿਹਾ ਕਿ ਇੱਕ ਕਲਿਆਣਕਾਰੀ ਰਾਜ ਹੋਣ ਦੇ ਨਾਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸੰਕਟਗ੍ਰਸਤ ਨਾਗਰਿਕਾਂ ਦੀ ਸਹਾਇਤਾ ਕਰੀਏ। ਉਨ੍ਹਾਂ ਕਿਹਾ ਕਿ ਐਸਡੀਆਰਐਫ ਤਹਿਤ ਮੁਆਵਜ਼ਾ ਰਕਮ ਚਾਰ ਲੱਖ ਰੁਪਏ ਦੀ 75 ਫੀਸਦੀ ਰਕਮ ਯਾਨੀ ਤਿੰਨ ਲੱਖ ਰੁਪਏ ਕੇਂਦਰ ਸਰਕਾਰ ਦੁਆਰਾ ਜਦ ਕਿ ਬਾਕੀ 25 ਫੀਸਦੀ ਰਕਮ ਦਾ ਭੁਗਤਾਨ ਰਾਜ ਸਰਕਾਰ ਦੁਆਰਾ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਪਣੇ ਹਿੱਸੇ ਦੇ ਪੈਸੇ ਦੇਣ ਲਈ ਤਿਆਰ ਹੈ।