image caption:

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਲਾਤੀਨਾ ਵਿਖੇ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਆਗਮਨ ਪੁਰਬ"

 ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ)""ਇਟਲੀ ਦੇ ਸ਼ਹਿਰ ਅਪ੍ਰੀਲੀਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552 ਵਾਂ ਆਗਮਨ ਪੁਰਬ ਮਨਾਇਆ ਗਿਆ,ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਗਏ, ਅਤੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਾਵਨ ਦਿਹਾੜਾ ਵੀ ਮਨਾਇਆ ਗਿਆ, ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਕਵੀਸ਼ਰੀ ਜਥੇ ਵਲੋਂ ਵੀ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ, ਇਸ ਮੌਕੇ ਬੱਚਿਆਂ ਵਲੋਂ ਵੀ ਗੁਰਬਾਣੀ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ,ਪ੍ਰੰਬਧਕਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ, ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੀਆਂ ਸੰਗਤਾਂ ਵਲੋਂ ਸੇਵਾਵਾਂ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਵਿਖੇ ਸੇਵਾਵਾਂ ਕਰਨ ਵਾਲੀਆ ਸੰਗਤਾਂ ਅਤੇ ਸੇਵਾਦਾਰਾਂ ਨੂੰ ਸਿਰਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।