image caption:

ਅਫਗਾਨਿਸਤਾਨ ਦੇ ਗੁਰਦੁਆਰੇ ‘ਚ ਵੱਡਾ ਬੰਬ ਧਮਾਕਾ

 ਅਫਗਾਨਿਸਤਾਨ &lsquoਚ ਗੁਰਦੁਆਰਾ ਕਰਤੇ ਪਰਵਾਨ ਵਿੱਚ ਭਿਆਨਕ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਮੌਜੂਦ ਹਿੰਦੂ ਤੇ ਸਿੱਖਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ।

ਬੰਬ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੇ ਨਾਲ ਗੁਰਦੁਆਰੇ ਦੇ ਸ਼ੀਸ਼ੇ ਤੱਕ ਟੁੱਟ ਗਏ। ਉਥੇ ਕਾਫੀ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਗੁਰਦੁਆਰੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ। ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ।