image caption:

ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਰ ਸਕਦੇ ਹਨ ਸਿੱਧੂ ਮੂਸੇਵਾਲਾ

 ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾ ਗਈ ਹੈ। ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ । ਇਸ ਬਾਰੇ ਮੂਸੇਵਾਲਾ ਦੇ ਕਰੀਬੀ ਸੂਤਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਸਕਦੇ ਹਨ।

ਖਬਰਾਂ ਅਨੁਸਾਰ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਮਾਲਟਨ ਨੇ ਇੰਸਟਾਗ੍ਰਾਮ &lsquoਤੇ ਇੱਕ ਪੋਸਟ ਸਾਂਝੀ ਕਰ ਕੇ ਸਿੱਧੂ ਮੂਸੇਵਾਲਾ ਦੇ ਚੋਣ ਮੈਦਾਨ ਵਿੱਚ ਉੱਤਰਨ ਦੀ ਖ਼ਬਰ &lsquoਤੇ ਮੋਹਰ ਲਗਾਈ ਹੈ । ਸੰਨੀ ਨੇ ਆਪਣੀ ਇੰਸਟਾਗ੍ਰਾਮ &lsquoਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇੱਕ ਸੈਲੀਬ੍ਰਿਟੀ ਦੀ ਆਪਣੀ ਜ਼ਿੰਦਗੀ ਅਤੇ ਆਪਣੇ ਫ਼ੈਸਲੇ ਹੁੰਦੇ ਹਨ । ਸਿੱਧੂ ਮੂਸੇਵਾਲਾ ਦੇ ਵੀ ਕੁੱਝ ਸੁਪਨੇ ਹਨ। ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਕਿਉਂਕਿ ਰਾਜਨੀਤੀ ਵਿੱਚ ਆ ਕੇ ਉਹ ਗਾਉਣਾ ਨਹੀਂ ਛੱਡਣਗੇ।