image caption:

ਕਿਸਾਨਾਂ ਦੇ ਸੰਘਰਸ਼ ਅਤੇ ਸ਼ਹਾਦਤ ਦੀ ਗਾਥਾ ਨੂੰ ਇਤਿਹਾਸ ਦੇ ਸੁਨਹਿਰੇ ਪੰਨ੍ਹਿਆਂ ਤੇ ਹਮੇਸ਼ਾ ਯਾਦ ਰੱਖਿਆ ਜਾਵੇਗਾ: ਗੜ੍ਹੀ

 ਫਗਵਾੜਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੋਦੀ ਸਰਕਾਰ ਵੱਲੋਂ ਲਿਆਏ ਤਿੰਨ ਕਾਲੇ ਕਾਨੂੰਨ ਸੰਸਦ ਵਿਚ ਰੱਦ ਹੋਣ &rsquoਤੇ ਸਮੁੱਚੇ ਕਿਸਾਨ ਅਤੇ ਮਜ਼ਦੂਰ ਭਾਈਚਾਰੇ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਿਸ ਸਬਰ ਅਤੇ ਸ਼ਿੱਦਤ ਦੇ ਨਾਲ ਕਿਸਾਨਾਂ ਅੰਦੋਲਨ ਚਲਾਇਆ ਇਸ ਸੰਘਰਸ਼ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਪਰ ਇਸ ਦੇ ਨਾਲ ਨਾਲ ਇਸ ਗੱਲ ਨੂੰ ਵੀ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿ ਭਾਜਪਾ ਨੇ ਕਿਸ ਤਰ੍ਹਾਂ ਆਪਣੀ ਹਕੂਮਤ ਚਲਾਈ ਅਤੇ ਕਿਸਾਨਾਂ ਨਾਲ ਮਾੜਾ ਵਰਤਾਅ ਕੀਤਾ ਜੋ ਕਿ ਬੜੀ ਹੀ ਨਿੰਦਨਯੋਗ ਗੱਲ ਹੈ।

ਗੜ੍ਹੀ ਨੇ ਕਿਹਾ ਕਿ 11 ਦੌਰ ਦੀ ਅਸਫਲ ਗੱਲਬਾਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਨਾਸ਼ਾਹੀ ਰਵੱਈਆ ਭਾਜਪਾ ਦੀ ਹਕੂਮਤ &rsquoਤੇ ਕਾਲਾ ਕਲੰਕ ਹੈ। ਅੰਦੋਲਨ ਵਿਚ ਸ਼ਹੀਦ ਹੋਏ 700 ਕਿਸਾਨਾਂ ਦੇ ਸੀਵਿਆਂ &rsquoਤੇ ਬੈਠੀ ਭਾਰਤੀ ਜਨਤਾ ਪਾਰਟੀ ਪਿਛਲੇ ਦਿਨੀਂ ਲੱਡੂ ਵੰਡਣ ਦਾ ਡਰਾਮਾ ਕਰ ਰਹੀ ਸੀ ਜਿਸ ਦੀ ਬਹੁਜਨ ਸਮਾਜ ਪਾਰਟੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਗੜ੍ਹੀ ਨੇ ਕਿਹਾ ਕਿ ਜਿਸ ਵੇਲੇ ਪਾਰਲੀਮੈਂਟ ਵਿਚ ਭਾਰਤੀ ਜਨਤਾ ਪਾਰਟੀ ਨੇ ਕਾਲੇ ਕਾਨੂੰਨ ਰੱਦ ਕੀਤੇ ਉਸ ਵੇਲੇ ਉਨ੍ਹਾਂ ਵੱਲੋਂ ਨਾ ਤਾਂ ਉਨ੍ਹਾਂ ਸ਼ਹੀਦਾਂ ਦੀ ਗੱਲ ਕੀਤੀ ਗਈ, ਨਾ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਜਾਂ ਮੁਆਵਜ਼ੇ ਦਾ ਕੋਈ ਐਲਾਨ ਕੀਤਾ। ਗੜ੍ਹੀ ਨੇ ਮੋਦੀ ਸਰਕਾਰ &rsquoਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਕਿਸਾਨ ਅੰਦੋਲਨ ਵਿਚ ਜੋ 1 ਲੱਖ ਦੇ ਕਰੀਬ ਪਰਚੇ ਕਿਸਾਨਾਂ &rsquoਤੇ ਦਰਜ ਕੀਤੇ ਗਏ ਮੋਦੀ ਸਰਕਾਰ ਵੱਲੋਂ ਉਸ ਬਾਰੇ ਕੀ ਕੀਤਾ ਗਿਆ ਇਸ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਗਈ। ਐਮ. ਐਸ. ਪੀ. ਜੋ ਕਿ 23 ਫਸਲਾਂ &rsquoਤੇ ਮਿਲਦਾ ਹੈ ਉਨ੍ਹਾਂ ਬਾਰੇ ਮਾਣਯੋਗ ਪ੍ਰਧਾਨ ਮੰਤਰੀ ਸਾਬ੍ਹ ਚੁੱਪ ਕਿਉਂ ਹਨ। ਗੜ੍ਹੀ ਨੇ ਕਿਹਾ ਕਿ ਕਿਸਾਨਾਂ ਨੂੰ ਟਿੱਚ ਸਮਝਣ ਵਾਲੇ ਪ੍ਰਧਾਨ ਮੰਤਰੀ ਨੂੰ ਇਹ ਯਾਦ ਹੋਣਾ ਚਾਹੀਦਾ ਹੈ ਕਿ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ 40 ਕਰੋੜ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਹੀ ਹੈ। ਕਿਸਾਨਾਂ ਨੂੰ ਫਸਲ &rsquoਤੇ ਐਮ. ਐਸ. ਪੀ ਦੇਣੀ ਨਾ ਸਿਰਫ ਕਿਸਾਨਾਂ ਦੇ ਹਿੱਤ ਵਿਚ ਹੈ ਸਗੋਂ ਸਮੁੱਚੇ ਦੇਸ਼ਵਾਸੀਆਂ ਦੇ ਹਿੱਤ ਵਿਚ ਹੈ।

ਗੜ੍ਹੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਢੰਗ ਨਾਲ ਤੁਸੀਂ ਅੰਦੋਲਨ ਨੂੰ ਚਲਾਇਆ ਬਹੁਜਨ ਸਮਾਜ ਪਾਰਟੀ ਉਸ ਨੂੰ ਸਲਾਮ ਕਰਦੀ ਹੈ ਅਤੇ ਜਿਨ੍ਹਾਂ ਮਜ਼ਦੂਰਾਂ ਨੇ ਅੰਦੋਲਨ ਵਿਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਉਨ੍ਹਾਂ ਨੂੰ ਵੀ ਬਹੁਜਨ ਸਮਾਜ ਪਾਰਟੀ ਵੱਲੋਂ ਸਲੂਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਉਨ੍ਹਾਂ ਚੇਹਰਿਆਂ &rsquoਤੇ ਨਜ਼ਰ ਰੱਖਣ ਦੀ ਲੋੜ ਹੈ ਜੋ ਸਿਆਸੀ ਫਾਇਦੇ ਲਈ ਸੰਘਰਸ਼ ਦਾ ਸਹਾਰਾ ਲੈਂਦੇ ਆਏ ਹਨ ਅਤੇ ਆਪਣੀ ਸਿਆਸਤ ਚਮਕਾਉਣ ਦੇ ਲਈ ਕਿਸਾਨ ਅੰਦੋਲਨ ਦਾ ਇਸਤੇਮਾਲ ਕਰਨਾ ਚਾਹੁੰਦੇ ਹਨ। ਕਿਸਾਨ ਜਥੇਬੰਦੀਆਂ ਨੂੰ ਉਨ੍ਹਾਂ ਸਵਾਰਥੀ ਚੇਹਰਿਆਂ ਨੂੰ ਵੀ ਬੇਨਕਾਬ ਕਰਨਾ ਚਾਹੀਦਾ ਹੈ।