image caption:

ਭਾਰਤ ਲਈ ਚੰਗੀ ਖਬਰ-ਓਮੀਕ੍ਰੋਨ ਵੈਰੀਐਂਟ ਦਾ ਅਜੇ ਕੋਈ ਮਾਮਲਾ ਭਾਰਤ ਵਿਚ ਨਹੀਂ

 ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਭਾਰਤ ਤੋਂ ਇਸ ਸਬੰਧੀ ਚੰਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੰਸਦ ਵਿੱਚ ਦੱਸਿਆ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ ਨਵੇਂ ਰੂਪ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੰਸਦ ਨੂੰ ਦੱਸਿਆ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕ ਰਹੀ ਹੈ ਕਿ ਕੋਰੋਨਾ ਦਾ ਇਹ ਰੂਪ ਭਾਰਤ ਤੱਕ ਨਾ ਪਹੁੰਚੇ। ਉਨ੍ਹਾਂ ਨੇ ਕਿਹਾ, ਕੇਂਦਰ ਨੇ ਦੁਨੀਆ ਭਰ ਦੇ ਨਵੇਂ ਰੂਪਾਂ ਨੂੰ ਦੇਖਦੇ ਹੋਏ ਸਲਾਹ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਬੰਦਰਗਾਹਾਂ &lsquoਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸ਼ੱਕੀ ਕੋਰੋਨਾ ਮਾਮਲਿਆਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਜਾ ਰਹੀ ਹੈ। ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਿਹਤ ਮੰਤਰੀ ਨੇ ਕਿਹਾ, ਹੁਣ ਤੱਕ 14 ਦੇਸ਼ਾਂ ਵਿੱਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਵੀ ਇਸ ਦਾ ਅਧਿਐਨ ਕੀਤਾ ਜਾ ਰਿਹਾ ਹੈ। ਪਰ ਦੇਸ਼ ਵਿੱਚ ਹੁਣ ਤੱਕ ਇਸ ਵੇਰੀਐਂਟ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।