image caption:

ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ: ਚੰਨੀ

 ਕੋਟਕਪੁਰਾ-  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।

ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।

ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਥਾਵਾਂ &rsquoਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ &rsquoਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ &rsquoਤੇ ਹੋਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, &ldquoਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸ਼ੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ ''ਚ ਜਿਨ੍ਹਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।''''