image caption:

ਜੇ ਕੇਂਦਰ ਨਾ ਮੰਨੀ ਤਾਂ ਸੂਬਾ ਸਰਕਾਰ ਦੇਵੇਗੀ 113 ਫਸਲਾਂ 'ਤੇ MSP

 ਜਲੰਧਰ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਪਰ ਬਾਵਜੂਦ ਇਸਦੇ ਕਿਸਾਨ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਅਜੇ ਵੀ ਡਟੇ ਹੋਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਮੁੱਦਾ ਹੈ MSP। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਮਨਵਾਉਣ ਲਈ ਕੇਂਦਰ 'ਤੇ ਦਬਾਅ ਬਣਾ ਰਹੇ ਹਨ। ਕੇਂਦਰ ਨੇ ਹੁਣ ਇੱਕ ਕਮੇਟੀ ਬਣਾਉਣ ਦੀ ਵੀ ਗੱਲ ਕਹੀ ਹੈ, ਜਿਸਦੇ ਲਈ ਉਸਨੇ ਕਿਸਾਨਾਂ ਕੋਲੋਂ 5 ਨਾਮ ਮੰਗੇ ਹਨ।ਇਸ ਵਿਚਾਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵੱਡਾ ਦਾਅਵਾ ਕੀਤਾ ਹੈ।

ਅੱਜ ਜਲੰਧਰ ਪਹੁੰਚੇ ਰਣਦੀਪ ਸਿੰਘ ਨਾਭਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਦਾਅਵਾ ਕੀਤਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ MSP ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ 113 ਫਸਲਾਂ 'ਤੇ MSP ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੇਂਦਰੀ ਮੰਤਰੀ ਦੇ ਨਾਲ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਸੀਂ ਕਿਸਾਨਾਂ ਦੀਆਂ ਇਹ ਮੰਗਾਂ ਜ਼ਰੂਰ ਮੰਨਾਂਗੇ। ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਆਉਣ ਵਾਲੇ ਦਿਨਾਂ ਵਿਚ ਕੇਂਦਰ ਸਰਕਾਰ ਮੰਨ ਲਵੇਗੀ।