image caption:

ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਲਈ ਮੁਸ਼ਕਲ ਹੋਈ ਅੰਮ੍ਰਿਤਸਰ ‘ਚ ਐਂਟਰੀ

 ਅੰਮ੍ਰਿਤਸਰ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਤੜਥੱਲੀ ਮਚੀ ਹੋਈ ਹੈ। ਇਸ ਦੌਰਾਨ ਬਾਹਰਲੇ ਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਸਾਰੇ ਮੁਸਾਫਰਾਂ ਲਈ ਅੰਮ੍ਰਿਤਸਰ ਏਅਰਪੋਰਟ &lsquoਤੇ ਸਖਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਨਵੀਆਂ ਗਾਈਡਲਾਈਨਸ ਮੁਤਾਬਕ ਵਿਦੇਸ਼ਾਂ ਤੋਂ ਆਉਣ ਵਾਲੇ ਹਰ ਮੁਸਾਫਰ ਦਾ ਟੈਸਟ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ। ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੁਸਾਫਰਾਂ ਨੂੰ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਓਮੀਕ੍ਰਾਨ ਦੇ ਜੋਖਿਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਨੂੰ 7 ਦਿਨਾਂ ਲਈ ਆਈਸੋਲੇਟ ਰੱਖਿਆ ਜਾਵੇਗਾ। ਇਸ ਤੋਂ ਬਾਅਦ 8ਵੇਂ ਦਿਨ ਫਿਰ ਕੋਵਿਡ ਟੈਸਟ ਹੋਵੇਗਾ। ਜੇ ਨੈਗੇਟਿਵ ਰਿਪੋਰਟ ਆਈ ਤਾਂ ਘਰ ਭੇਜ ਦਿੱਤਾ ਜਾਵੇਗਾ ਤੇ ਘਰ ਵਿੱਚ ਵੀ ਉਸ ਨੂੰ ਸੱਤ ਦਿਨ ਆਈਸੋਲੇਟ ਰਹਿਣਾ ਹੋਵੇਗਾ।