image caption:

ਕਿਸਾਨਾਂ ਦੀਆਂ ਮੌਤਾਂ ਦਾ ਕੋਈ ਰਿਕਾਰਡ ਨਹੀਂ, ਮਦਦ ਦਾ ਸਵਾਲ ਨਹੀਂ ਉੱਠਦਾ : ਤੋਮਰ

 ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ ਇਸ ਸੈਸ਼ਨ ਦਾ ਤੀਜਾ ਦਿਨ ਹੈ, ਜਿਸ ਦੀ ਸ਼ੁਰੂਆਤ ਕਾਫੀ ਹੰਗਾਮੇ ਵਾਲਾ ਰਹੀ। ਇਸ ਦੌਰਾਨ ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੀਆਂ ਮੌਤਾਂ ਦੇ ਮੁਆਵਜ਼ੇ ਵਾਲੀ ਮੰਗ &lsquoਤੇ ਸਰਕਾਰ ਨੇ ਸੰਸਦ ਵਿੱਚ ਜਵਾਬ ਦਿੱਤਾ ਕਿ ਉਨ੍ਹਾਂ ਕੋਲ ਮੌਤਾਂ ਦਾ ਕੋਈ ਰਿਕਾਰਡ ਨਹੀਂ ਹੈ ਤਾਂ ਮੁਆਵਜ਼ਾ ਦੇਣ ਦਾ ਸਵਾਲ ਹੀ ਨਹੀਂ ਉਠਦਾ।
ਦੱਸ ਦੇਈਏ ਕਿ ਸੋਮਵਾਰ ਨੂੰ ਦੋਵੇਂ ਸਦਨਾਂ ਵਿੱਚ ਖੇਤੀ ਕਾਨੂੰਨਾਂ ਦੀ ਵਾਪਸੀ ਵਾਲੇ ਬਿੱਲ ਪਾਸ ਹੋ ਚੁੱਕੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਲ ਭਰ ਚੱਲੇ ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਵਿਰੋਧੀ ਧਿਰ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸਰਕਾਰ ਕੋਲ ਅਜਿਹਾ ਕੋਈ ਡਾਟਾ ਹੈ, ਜਿਸ ਵਿੱਚ ਪ੍ਰਭਾਵਿਤ ਪਰਿਵਾਰਾਂ ਦਾ ਜ਼ਿਕਰ ਹੋਵੇ ਜਾਂ ਉਨ੍ਹਾਂ ਦੀ ਮਦਦ ਲਈ ਕੋਈ ਪ੍ਰਸਤਾਵ ਹੈ। ਇਸ &lsquoਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਕੋਲ ਮੌਤਾਂ ਦਾ ਕੋਈ ਰਿਕਾਰਡ ਨਹੀਂ ਹੈ। ਇਸ ਲਈ ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।