image caption:

ਭਾਈ ਜਗਤਾਰ ਸਿੰਘ ਹਵਾਰਾ ਦੀ ਸਿਹਤ ਵਿਗੜੀ, ਹਸਪਤਾਲ ਵਿਚ ਕਰਵਾਇਆ ਦਾਖਲ

 ਚੰਡੀਗੜ੍ਹ : ਜਗਤਾਰ ਸਿੰਘ ਹਵਾਰਾ ਦੀ ਸਿਹਤ ਠੀਕ ਨਾ ਹੋਣ ਦੀ ਖਬਰ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਤੋਂ ਭਾਈ ਹਵਾਰਾ ਦਾ ਵਧੀਆ ਹਸਪਤਾਲ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ। ਭਾਈ ਹਵਾਰਾ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਹਨ। ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਖੂਨ ਵਿੱਚ ਸੈੱਲ ਕਾਫੀ ਘੱਟ ਗਏ ਹਨ, ਜਿਸ ਨੂੰ ਪੂਰਾ ਕਰਨ ਲਈ ਚੰਗੀ ਖੁਰਾਕ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਨਜ਼ਦੀਕੀ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਇਸ ਹਸਪਤਾਲ ਤੋਂ ਬਦਲ ਕੇ ਕਿਸੇ ਚੰਗੇ ਅਤੇ ਸਾਫ਼-ਸੁਥਰੇ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ। ਉਨ੍ਹਾਂ ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਦੇ ਨਾਲ ਚੰਗੀ ਖੁਰਾਕ ਦਾ ਵੀ ਪ੍ਰਬੰਧ ਕੀਤਾ ਜਾਵੇ।