image caption:

ਜਾਪਾਨ ਨੇ ਕੀਤੀ ਕੋਵਿਡ-19 ਦੀ ਬੂਸਟਰ ਡੋਜ਼ ਦੇਣ ਦੀ ਸ਼ੁਰੂਆਤ

 ਟੋਕੀਓ : ਜਿੱਥੇ ਪੂਰੀ ਦੁਨੀਆ ਅਜੇ ਵੀ ਕੋਰੋਨਾ ਵਾਇਰਸ ਦੀ ਗਲੋਬਲ ਮਹਾਮਾਰੀ ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਕੋਵਿਡ-19 ਦਾ ਨਵਾਂ ਰੂਪ ਓਮੀਕ੍ਰੋਨ ਸਾਰੇ ਦੇਸ਼ਾਂ ਦੀ ਚਿੰਤਾ ਵਧਾ ਰਿਹਾ ਹੈ। ਅਜਿਹੀ ਸਥਿਤੀ ਵਿਚ ਜਾਪਾਨ ਨੇ Omicron ਦੀਆਂ ਚਿੰਤਾਵਾਂ ਦੇ ਵਿਚਕਾਰ ਕੋਵਿਡ -19 ਦੀ ਬੂਸਟਰ ਖੁਰਾਕ ਦੇਣਾ ਸ਼ੁਰੂ ਕਰ ਦਿੱਤਾ ਹੈ। ਜਾਪਾਨ ਨੇ ਬੁੱਧਵਾਰ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਲੋਕਾਂ ਨੂੰ ਕੋਵਿਡ-19 ਦਾ ਬੂਸਟਰ ਇੰਜੈਕਸ਼ਨ ਦੇਣਾ ਸ਼ੁਰੂ ਕੀਤਾ ਜਿਨ੍ਹਾਂ ਨੇ ਘੱਟੋ-ਘੱਟ ਅੱਠ ਮਹੀਨੇ ਪਹਿਲਾਂ ਦੋਵੇਂ ਖੁਰਾਕਾਂ ਪੂਰੀਆਂ ਕਰ ਲਈਆਂ ਸਨ। ਤੁਹਾਨੂੰ ਦੱਸ ਦੇਈਏ ਕਿ ਜਾਪਾਨ ਨੇ ਇਹ ਕਦਮ ਓਮੀਕ੍ਰੋਨ ਵੇਰੀਐਂਟ ਦੇ ਵਧਦੇ ਖ਼ਤਰਿਆਂ ਨੂੰ ਦੇਖਦੇ ਹੋਏ ਚੁੱਕਿਆ ਹੈ, ਕਿਉਂਕਿ ਮਹਾਮਾਰੀ ਦੇ ਇਸ ਸੰਕਟ ਵਿਚ ਟੀਕਾਕਰਨ ਸਭ ਤੋਂ ਵੱਡਾ ਹਥਿਆਰ ਹੈ। ਦੱਖਣੀ ਅਫਰੀਕਾ ਵਿਚ ਕੋਵਿਡ-19 ਦੇ ਇਕ ਨਵੇਂ ਘਾਤਕ ਰੂਪ ਓਮੀਕ੍ਰੋਨ ਨੂੰ ਲੈ ਕੇ ਪੂਰੀ ਦੁਨੀਆ ਚਿੰਤਤ ਹੈ ਤੇ ਇਸ ਨਵੇਂ ਰੂਪ ਤੋਂ ਬਚਣ ਲਈ ਦੇਸ਼-ਵਿਦੇਸ਼ ਵਿਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।