image caption:

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

 ਬ੍ਰਿਸਬਨ- ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਨੂੰ ਲੈ ਕੇ ਵਧ ਰਹੀ ਵਿਸ਼ਵਵਿਆਪੀ ਚਿੰਤਾ ਦੇ ਮੱਦੇਨਜ਼ਰ ਆਸਟਰੇਲੀਆ ਦੀ ਸੰਘੀ ਸਰਕਾਰ ਨੇ ਭਾਰਤੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਯਾਤਰਾ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, ਪਹਿਲੀ ਦਸੰਬਰ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਸਾਰੇ ਕੌਮਾਂਤਰੀ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ &lsquoਏਅਰ ਸੁਵਿਧਾ ਆਨਲਾਈਨ ਪੋਰਟਲ&rsquo ਉੱਤੇ ਆਪਣੇ ਸਵੈ-ਘੋਸ਼ਣਾ ਪੱਤਰ ਵਿੱਚ ਪਿਛਲੇ 14 ਦਿਨਾਂ ਦੀ ਯਾਤਰਾ ਦਾ ਵੇਰਵਾ ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹਰ ਯਾਤਰੀ ਨੂੰ ਰਵਾਨਗੀ ਤੋਂ 72 ਘੰਟੇ ਪਹਿਲਾਂ ਕਰਵਾਏ ਗਏ ਕੋਵਿਡ-19 ਸਬੰਧੀ ਟੈਸਟ ਦੀ ਨੈਗੇਟਿਵ ਰਿਪੋਰਟ ਵੀ ਅਪਲੋਡ ਕਰਨ ਲਈ ਕਿਹਾ ਗਿਆ ਹੈ। ਜੋਖਮ ਵਾਲੇ ਦੇਸ਼ਾਂ ਦੇ ਯਾਤਰੀਆਂ ਲਈ ਟੀਕਾਕਰਨ ਕਰਵਾਉਣ ਦੇ ਬਾਵਜੂਦ ਭਾਰਤ ਪਹੁੰਚਣ ਸਮੇਂ ਹਵਾਈ ਅੱਡੇ &rsquoਤੇ ਕੋਵਿਡ-19 ਦੀ ਜਾਂਚ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਉਨ੍ਹਾਂ ਨੂੰ ਘੱਟੋ-ਘੱਟ ਦੋ ਹਫ਼ਤਿਆਂ ਲਈ ਸਵੈ-ਨਿਗਰਾਨੀ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਟੈਸਟ ਤੋਂ ਛੋਟ ਹੈ।