image caption:

1.34 ਕਰੋੜ ਭਾਰਤੀਆਂ ਨੇ ਲਈ ਦੂਜੇ ਦੇਸ਼ਾਂ ਦੀ ਨਾਗਰਿਕਤਾ

 ਨਵੀਂ ਦਿੱਲੀ- ਸਰਕਾਰ ਨੇ ਪਾਰਲੀਮੈਂਟ ਨੂੰ ਦੱਸਿਆ ਹੈ ਕਿ ਸਮੁੱਚੇਦੇਸ਼ ਵਿੱਚ ਰਾਸ਼ਟਰੀ ਨਾਗਰਿਕਤਾ ਰਜਿਸਟਰ ਬਣਾਉਣ ਦਾ ਅਜੇ ਕੋਈ ਫੈਸਲਾ ਨਹੀਂ ਹੋਇਆ।
ਇਸ ਮੌਕੇ ਸਰਕਾਰ ਨੇ ਇਹ ਵੀ ਦੱਸਿਆ ਕਿ ਭਾਰਤ ਦੇ 6.08 ਲੱਖ ਤੋਂ ਵੱਧ ਨਾਗਰਿਕਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਭਾਰਤੀ ਨਾਗਰਿਕਤਾ ਛੱਡ ਕੇ ਦੂਸਰੇ ਦੇਸ਼ਾਂ ਦੀ ਨਾਗਰਿਕਤਾ ਲੈ ਲਈ ਹੈ।ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇੱਕ ਲਿਖਤੀ ਜਵਾਬ ਵਿੱਚ ਦੱਸਿਆ ਕਿ 2017 ਤੋਂ ਤੀਹ ਦਸੰਬਰ 2021 ਵਿਚਾਲੇ ਕੁੱਲ 608162 ਭਾਰਤੀ ਨਾਗਰਿਕਾਂ ਨੇ ਦੇਸ਼ ਦੀ ਨਾਗਰਿਕਤਾ ਛੱਡ ਕੇ ਦੂਸਰੇ ਦੇਸ਼ਾਂ ਦੀ ਨਾਗਰਿਕਤਾ ਲਈ ਹੈ। ਉਨ੍ਹਾ ਦੱਸਿਆ ਕਿ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਭਾਰਤੀ ਨਾਗਰਿਕਤਾ ਰਜਿਸਟਰ ਤਿਆਰ ਕਰਨ ਦੇ ਲਈ ਅਜੇ ਕੋਈ ਫੈਸਲਾ ਨਹੀਂ ਕੀਤਾ।ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਨਾਗਰਿਕਤਾ (ਸੋਧ) ਐਕਟ 2019 (ਸੀ ਏ ਏ) 12 ਦਸੰਬਰ 2019 ਨੂੰ ਨੋਟੀਫਾਈ ਕੀਤਾ ਗਿਆ ਤੇ ਇਹ 10 ਜਨਵਰੀ 2020 ਤੋਂ ਲਾਗੂ ਹੋ ਗਿਆ ਹੈ। ਇਸ ਦੇ ਅਧੀਨ ਆਉਂਦੇ ਲੋਕਨਿਯਮ ਨੋਟੀਫਾਈ ਕੀਤੇ ਜਾਣ ਦੇ ਬਾਅਦ ਨਾਗਰਿਕਤਾ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਲਿਖਤੀ ਉਤਰ ਵਿੱਚ ਇਹ ਵੀ ਦੱਸਿਆ ਕਿ ਇਸ ਸਮੇਂ 1.34 ਕਰੋੜ ਭਾਰਤੀ ਨਾਗਰਿਕ ਦੂਸਰੇ ਦੇਸ਼ਾਂ ਵਿੱਚ ਰਹਿ ਰਹੇ ਹਨ।