image caption:

ਸਿਰਸਾ ਖਿਲਾਫ ਫੁੱਟਿਆ ਕਿਸਾਨਾਂ ਦਾ ਗੁੱਸਾ, ਕਿਸਾਨਾਂ ਵੱਲੋਂ ਸਿਰਸੇ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ

 ਸੋਨੀਪਤ: ਬੀਤੇ ਕੱਲ੍ਹ ਮਨਜਿੰਦਰ ਸਿਰਸਾ ਵੱਲੋਂ ਅਕਾਲੀ ਦਲ ਛੱਡ ਬੀਜੇਪੀ ਵਿੱਚ ਸ਼ਾਮਲ ਹੋਣ &lsquoਤੇ ਕਿਸਾਨਾਂ ਅੰਦਰ ਭਾਰੀ ਰੋਹ ਤੇ ਗੁੱਸਾ ਹੈ। ਇਸੇ ਲਈ ਅੱਜ ਕਿਸਾਨਾਂ ਨੇ ਸਿੰਘੂ ਬਾਰਡਰ &lsquoਤੇ ਸਟੇਜ ਨੇੜੇ ਸਿਰਸਾ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਸੀ। ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਬੀਜੇਪੀ ਦਾ ਪੱਲਾ ਫੜ੍ਹ ਲਿਆ। ਕਿਸਾਨ ਵੱਲੋਂ ਸਿਰਸਾ &lsquoਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ 26 ਜਨਵਰੀ ਨੂੰ ਜੋ ਵੀ ਦਿੱਲੀ ਵਿੱਚ ਹੋਇਆ, ਸਿਰਸਾ ਨੇ ਜਾਣਬੁਝ ਕਿ ਉਸ ਦਾ ਵੀਡੀਓ ਬਣਾਇਆ ਸੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਐਮਐਸਪੀ 'ਤੇ ਗਾਰੰਟੀ ਤੇ ਕਿਸਾਨਾਂ &lsquoਤੇ ਦਰਜ ਮੁਕੱਦਮੇ ਵਾਪਸ ਨਹੀਂ ਕੀਤੇ ਜਾਂਦੇ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ। ਜੇਕਰ ਕਿਸੇ ਹੋਰ ਕਿਸਾਨ ਆਗੂ ਨੇ ਅਜਿਹਾ ਕੀਤਾ ਤਾਂ ਉਸ ਦੇ ਘਰ ਨੂੰ ਤਾਲਾ ਲਗਾ ਦਿੱਤਾ ਜਾਏਗਾ।

ਮਨਜਿੰਦਰ ਸਿਰਸਾ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕਿਸਾਨ ਲਗਾਤਾਰ ਗੁੱਸੇ 'ਚ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਭਾਜਪਾ ਦਾ ਮੈਂਬਰ ਹੈ, ਪਰ ਉਹ ਇਸ ਤੋਂ ਇਨਕਾਰ ਕਰਦਾ ਸੀ ਤੇ ਹੁਣ ਉਸ ਨੇ ਇਹ ਸਾਬਤ ਕਰ ਦਿੱਤਾ ਹੈ। ਉਹ ਜਾਣਬੁੱਝ ਕੇ 26 ਜਨਵਰੀ ਨੂੰ ਕਿਸਾਨਾਂ ਦੇ ਨਾਲ ਖੜ੍ਹਾ ਸੀ ਤੇ ਉਸ ਦੀ ਵੀਡੀਓ ਬਣਾਈ ਗਈ ਸੀ। ਕੁਝ ਕਿਸਾਨਾਂ ਨੇ ਦੱਸਿਆ ਕਿ ਉਹ ਆਪਣਾ ਰੋਸ ਜ਼ਾਹਰ ਕਰਨ ਲਈ ਜੰਜ਼ੀਰਾਂ ਬੰਨ੍ਹ ਕੇ ਨਾਲ ਦਿੱਲੀ ਗਿਆ ਸੀ ਪਰ ਉਸ ਨੂੰ ਦਿੱਲੀ ਗੁਰਦੁਆਰਾ ਸਾਹਿਬ 'ਚ ਪੁਲਿਸ ਨੇ ਫੜ ਲਿਆ ਤੇ ਗੁਰਦੁਆਰਾ ਪ੍ਰਬੰਧਨ ਕਮੇਟੀ ਦਾ ਕੋਈ ਵੀ ਮੈਂਬਰ ਉਨ੍ਹਾਂ ਨੂੰ ਮਿਲਣ ਨਹੀਂ ਆਇਆ।