image caption:

ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਆ ਰਹੇ ਨੇ : ਅਲਕਾ ਲਾਂਬਾ

 ਦਿੱਲੀ ਦੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ &lsquoਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਲਈ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਤਾਂ ਠੱਗੀ ਜਾ ਚੁੱਕੀ ਹੈ, ਹੁਣ ਪੰਜਾਬ ਦੇ ਲੋਕਾਂ ਨੂੰ ਬਚਾਉਣਾ ਹੈ। ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਅਲਕਾ ਲਾਂਬਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲਾਂ ਕਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਿਤਾਬ &lsquoਸਵਰਾਜ&rsquo ਦਿਖਾਉਂਦੇ ਹੋਏ ਉਨ੍ਹਾਂ &lsquoਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਵਰਾਜ ਦੀ ਕਿਤਾਬ ਅੱਜ ਨਹੀਂ ਮਿਲੇਗੀ। ਲੋਕਪਾਲ ਦੀ ਗੱਲ ਕਰਦੇ ਸਨ ਪਰ ਦਿੱਲੀ ਵਿੱਚ ਲੋਕਾਯੁਕਤ ਦਾ ਅਹੁਦਾ ਖਾਲੀ ਹੈ। &lsquoਆਪ&rsquo ਆਗੂ ਰੋਜ਼ਗਾਰ ਮੇਲੇ ਲਾਉਣ ਦੀ ਗੱਲ ਕਰਦੇ ਸਨ, ਪਰ ਬੇਰੁਜ਼ਗਾਰੀ ਦੀ ਦਰ ਹੋਰ ਵੱਧ ਗਈ ਹੈ।